- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਦਰ ਥਾਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਈਸ਼ਰ ਨਗਰ ਦੀ ਰਹਿਣ ਵਾਲੀ 32 ਸਾਲਾ ਮਹਿਲਾ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਅਤੇ ਉਹ ਇਸ ਸਮੇਂ ਆਪਣੇ ਮਾਤਾ-ਪਿਤਾ ਦੇ ਘਰ ਰਹਿ ਰਹੀ ਹੈ। ਇਸ ਦੌਰਾਨ ਇੰਸਟਾਗ੍ਰਾਮ ਰਾਹੀਂ ਉਸ ਦੀ ਦੋਸਤੀ ਰਾਏਕੋਟ ਦੇ ਪਿੰਡ ਚੱਕ ਭਾਈਕਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨਾਲ ਹੋ ਗਈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ : ਇੰਸਟਾਗ੍ਰਾਮ 'ਤੇ ਬਣੀ ਜਾਣ-ਪਛਾਣ ਹੌਲੀ-ਹੌਲੀ ਨਜ਼ਦੀਕੀਆਂ ਵਿੱਚ ਬਦਲ ਗਈ, ਪਰ ਜਦੋਂ ਮਹਿਲਾ ਨੇ ਆਪਣੇ ਭਵਿੱਖ ਨੂੰ ਲੈ ਕੇ ਗੱਲ ਕੀਤੀ ਤਾਂ ਉਸ ਨੂੰ ਧੋਖਾ, ਧਮਕੀਆਂ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਾਮਲਾ ਪੁਲਿਸ ਤੱਕ ਪਹੁੰਚਣ ਤੋਂ ਬਾਅਦ ਹੁਣ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸਦਰ ਥਾਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਈਸ਼ਰ ਨਗਰ ਦੀ ਰਹਿਣ ਵਾਲੀ 32 ਸਾਲਾ ਮਹਿਲਾ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਅਤੇ ਉਹ ਇਸ ਸਮੇਂ ਆਪਣੇ ਮਾਤਾ-ਪਿਤਾ ਦੇ ਘਰ ਰਹਿ ਰਹੀ ਹੈ। ਇਸ ਦੌਰਾਨ ਇੰਸਟਾਗ੍ਰਾਮ ਰਾਹੀਂ ਉਸ ਦੀ ਦੋਸਤੀ ਰਾਏਕੋਟ ਦੇ ਪਿੰਡ ਚੱਕ ਭਾਈਕਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨਾਲ ਹੋ ਗਈ।
ਪੀੜਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਜਾਣ-ਪਛਾਣ ਵਧਣ ਤੋਂ ਬਾਅਦ ਦੋਸ਼ੀ ਨੇ ਉਸ ਦਾ ਭਰੋਸਾ ਜਿੱਤ ਲਿਆ ਅਤੇ ਭਵਿੱਖ ਵਿੱਚ ਉਸ ਨਾਲ ਵਿਆਹ ਕਰਨ ਦਾ ਵਿਸ਼ਵਾਸ ਦਿਵਾਉਂਦੇ ਹੋਏ ਵੱਖ-ਵੱਖ ਥਾਵਾਂ ਅਤੇ ਵੱਖ-ਵੱਖ ਸਮਿਆਂ 'ਤੇ ਉਸ ਨਾਲ ਸਰੀਰਕ ਸਬੰਧ ਬਣਾਏ। ਬਾਅਦ ਵਿੱਚ ਜਦੋਂ ਮਹਿਲਾ ਨੇ ਵਿਆਹ ਦੀ ਗੱਲ ਕੀਤੀ ਤਾਂ ਦੋਸ਼ੀ ਆਪਣੇ ਵਾਅਦੇ ਤੋਂ ਮੁੱਕਰ ਗਿਆ।
ਔਰਤ ਨੇ ਇਹ ਵੀ ਦੋਸ਼ ਲਗਾਇਆ ਕਿ ਇਸ ਮਗਰੋਂ ਮੁਲਜ਼ਮ ਨੇ ਮਹਿਲਾ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਕਾਫ਼ੀ ਪਰੇਸ਼ਾਨ ਰਹਿਣ ਲੱਗ ਪਈ । ਆਖ਼ਰਕਾਰ ਉਸ ਨੇ ਇਨਸਾਫ਼ ਲਈ ਪੁਲਿਸ ਦਾ ਦਰਵਾਜ਼ਾ ਖੜਕਾਇਆ।
ਸਦਰ ਥਾਣਾ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਚੱਕ ਭਾਈਕਾ (ਰਾਏਕੋਟ) ਦੇ ਰਹਿਣ ਵਾਲੇ ਗੁਰਦੀਪ ਸਿੰਘ ਖ਼ਿਲਾਫ਼ ਧਾਰਾ 69 ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।