ਲੁਧਿਆਣਾ ’ਚ ਸ਼ਰਾਬ ਪਾਰਟੀ ਦੌਰਾਨ ਦੋਸਤਾਂ ’ਚ ਵਿਵਾਦ, ਫ਼ੈਕਟਰੀ ਮਾਲਕ ਦਾ ਬੇਰਹਿਮੀ ਨਾਲ ਕਤਲ; ਸਵੇਰੇ ਮਿਲੀ ਖ਼ੂਨ ਨਾਲ ਲਥਪਥ ਲਾਸ਼
ਜਾਣਕਾਰੀ ਅਨੁਸਾਰ ਦੇਰ ਰਾਤ ਜਤਿੰਦਰ ਆਪਣੀ ਫੈਕਟਰੀ ’ਚ ਕੁਝ ਜਾਣ-ਪਛਾਣ ਵਾਲਿਆਂ ਨਾਲ ਮੌਜੂਦ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜੋ ਕੁਝ ਹੀ ਪਲਾਂ ’ਚ ਹਿੰਸਕ ਰੂਪ ਧਾਰ ਗਈ। ਦੋਸ਼ ਹੈ ਕਿ ਗੁੱਸੇ ’ਚ ਆਏ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਜਤਿੰਦਰ ’ਤੇ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ।
Publish Date: Sat, 22 Aug 2026 01:59 PM (IST)
Updated Date: Sat, 22 Aug 2026 02:02 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਸ਼ਹਿਰ ਦੇ ਹੈਬੋਵਾਲ ਇਲਾਕੇ ਅਧੀਨ ਹਰਗੋਬਿੰਦ ਨਗਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੱਪੜਿਆਂ ’ਤੇ ਛਪਾਈ ਕਰਨ ਵਾਲੀ ਫੈਕਟਰੀ ਦੇ ਮਾਲਕ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਜਤਿੰਦਰ ਰਾਜਪੂਤ ਵਜੋਂ ਹੋਈ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਖੂਨੀ ਵਾਰਦਾਤ ਕਿਸੇ ਪੁਰਾਣੇ ਦੋਸਤ ਨਾਲ ਹੋਏ ਝਗੜੇ ਤੋਂ ਬਾਅਦ ਵਾਪਰੀ।
ਜਾਣਕਾਰੀ ਅਨੁਸਾਰ ਦੇਰ ਰਾਤ ਜਤਿੰਦਰ ਆਪਣੀ ਫੈਕਟਰੀ ’ਚ ਕੁਝ ਜਾਣ-ਪਛਾਣ ਵਾਲਿਆਂ ਨਾਲ ਮੌਜੂਦ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜੋ ਕੁਝ ਹੀ ਪਲਾਂ ’ਚ ਹਿੰਸਕ ਰੂਪ ਧਾਰ ਗਈ। ਦੋਸ਼ ਹੈ ਕਿ ਗੁੱਸੇ ’ਚ ਆਏ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਜਤਿੰਦਰ ’ਤੇ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ।
ਸਵੇਰੇ ਜਦੋਂ ਜਤਿੰਦਰ ਦਾ ਭਰਾ ਫੈਕਟਰੀ ਪਹੁੰਚਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਜਤਿੰਦਰ ਖੂਨ ਨਾਲ ਲਥਪਥ ਹਾਲਤ ’ਚ ਪਿਆ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਦੇ ਹੀ ਹੇਬੋਵਾਲ ਥਾਣੇ ਦੀ ਪੁਲਿਸ, ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈ। ਟੀਮ ਨੇ ਘਟਨਾ ਸਥਾਨ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਅਤੇ ਆਸ-ਪਾਸ ਦੇ ਇਲਾਕੇ ’ਚ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਦੋਵਾਂ ਵਿਚਾਲੇ ਅਜਿਹਾ ਕਿਹੜਾ ਵਿਵਾਦ ਪੈਦਾ ਹੋਇਆ ਜਿਸ ਨੇ ਇੱਕ ਦੋਸਤੀ ਨੂੰ ਖੂਨੀ ਅੰਜਾਮ ਤੱਕ ਪਹੁੰਚਾ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।