- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰਾਂ ਨੂੰ ਧਿਆਨ ’ਚ ਰੱਖਦਿਆਂ ਸੀਨੀਅਰ ਪੁਲਿਸ ਕਪਤਾਨ ਐੱਸਐੱਸਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਪਤੰਗਬਾਜ਼ੀ ਦੌਰਾਨ ਪਲਾਸਟਿਕ ਡੋਰ, ਜਿਸਨੂੰ ਆਮ ਤੌਰ ’ਤੇ ਚਾਈਨਾ ਡੋਰ ਕਿਹਾ ਜਾਂਦਾ ਹੈ, ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਚਾਈਨਾ ਡੋਰ ਦੀ ਵਰਤੋਂ ਕਾਨੂੰਨੀ ਤੌਰ ’ਤੇ ਅਪਰਾਧ ਹੈ ਅਤੇ ਇਸ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੈ। ਇਸ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ’ਚ ਪੈਂਦੀ ਹੈ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ। ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰਾਂ ਨੂੰ ਧਿਆਨ ’ਚ ਰੱਖਦਿਆਂ ਸੀਨੀਅਰ ਪੁਲਿਸ ਕਪਤਾਨ ਐੱਸਐੱਸਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਪਤੰਗਬਾਜ਼ੀ ਦੌਰਾਨ ਪਲਾਸਟਿਕ ਡੋਰ, ਜਿਸਨੂੰ ਆਮ ਤੌਰ ’ਤੇ ਚਾਈਨਾ ਡੋਰ ਕਿਹਾ ਜਾਂਦਾ ਹੈ, ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਚਾਈਨਾ ਡੋਰ ਦੀ ਵਰਤੋਂ ਕਾਨੂੰਨੀ ਤੌਰ ’ਤੇ ਅਪਰਾਧ ਹੈ ਅਤੇ ਇਸ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੈ। ਇਸ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ’ਚ ਪੈਂਦੀ ਹੈ।
ਐੱਸਐੱਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਪਿਛਲੇ ਸਾਲਾਂ ਦੌਰਾਨ ਚਾਈਨਾ ਡੋਰ ਕਾਰਨ ਕਈ ਗੰਭੀਰ ਹਾਦਸੇ ਵਾਪਰ ਚੁੱਕੇ ਹਨ, ਜਿਸ ’ਚ ਨੌਜਵਾਨਾਂ ਦੇ ਗਲੇ ਕਟਣ, ਦੋਪਹੀਆ ਵਾਹਨ ਚਾਲਕਾਂ ਦੇ ਜ਼ਖ਼ਮੀ ਹੋਣ ਅਤੇ ਪੰਛੀਆਂ ਦੀ ਮੌਤ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਕਾਰਨ ਜ਼ਿਲ੍ਹਾ ਪੁਲਿਸ ਵੱਲੋਂ ਇਸ ਵਾਰ ਪੂਰੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇਗੀ।