ਪੱਤਰ ਪ੍ਰਰੇਰਕ, ਪਾਇਲ

ਪਿ੍ਰੰਸੀਪਲ ਜਗਦੇਵ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ। ਸਰਪੰਚ ਗੁਰਵਿੰਦਰ ਸਿੰਘ ਟੀਨੂੰ, ਸੇਵਾ ਮੁਕਤ ਮੁੱਖ ਅਧਿਆਪਕ ਗੁਰਪ੍ਰਰੀਤ ਸਿੰਘ, ਮਾਸਟਰ ਭੁਪਿੰਦਰ ਸਿੰਘ ਤੇ ਐੱਨਆਰਆਈ ਬਿੱਕਰ ਸਿੰਘ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕ ਮੀਟ ਦੌਰਾਨ ਹਾਊਸ ਵਾਈਜ਼ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ। ਸਰਪੰਚ ਗੁਰਵਿੰਦਰ ਸਿੰਘ ਘਲੋਟੀ, ਮੈਂਬਰ ਪੰਚਾਇਤ ਤੇ ਹੋਰ ਪਤਵੰਤੇ ਸੱਜਣਾਂ ਨੇ ਪਹਿਲੇ ਤਿੰਨ ਸਥਾਨ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਨੰੂ ਤਮਗ਼ੇ ਦੇ ਕੇ ਸਨਮਾਨਤ ਕੀਤਾ। ਸਕੂਲ ਪਿ੍ਰੰਸੀਪਲ ਜਗਦੇਵ ਸਿੰਘ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰਰੇਰਿਤ ਕੀਤਾ ਗਿਆ ਤਾਂ ਕਿ ਨਰੋਆ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।