ਬਾਰ੍ਹਵੀਂ ’ਚ ਜੀਏਡੀ ਦੇ ਵਿਦਿਆਰਥੀ ਛਾਏ
ਬਾਰ੍ਹਵੀਂ ’ਚ ਜੀਏਡੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 14 May 2026 06:30 PM (IST)
Updated Date: Fri, 15 May 2026 04:10 AM (IST)
ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਜੀਏਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਘੋਸ਼ਿਤ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੋਰਵ ਗਰਗ ਨੇ ਦੱਸਿਆ ਕਿ ਸਕੂਲ ਦੇ ਕਾਮਰਸ ਸਟ੍ਰੀਮ ਵਿੱਚ ਵਿਦਿਆਰਥੀ ਸਬਾ ਪਰਵੀਨ ਨੇ 94.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਨਾਨ-ਮੈਡੀਕਲ ਸਟ੍ਰੀਮ ਵਿੱਚ ਗੁਰਵੀਰ ਕੌਰ ਨੇ 93.6% ਅੰਕ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਮੈਡੀਕਲ ਸਟ੍ਰੀਮ ਦੀ ਵਿਦਿਆਰਥਣ ਆਰੁਸ਼ੀ ਬਾਲਾ ਨੇ 93.2% ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਸਟ੍ਰੀਮ ਵਿੱਚ ਸ਼ੈਲੀ ਨੇ 91.6% ਅੰਕ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਪਾਲ ਗਰਗ ਅਤੇ ਮੈਨੇਜਿੰਗ ਡਾਇਰੈਕਟਰ ਗੌਰਵ ਗਰਗ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਮਨਪ੍ਰੀਤ ਕੌਰ ਭੱਠਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ।