- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਲੇ ਦੌਰਾਨ ਪਸ਼ੂ ਪਾਲਣ, ਡੇਅਰੀ, ਬੱਕਰੀ ਪਾਲਣ, ਸੂਰ ਪਾਲਣ, ਮੁਰਗੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਨਵੀਆਂ ਤਕਨੀਕਾਂ, ਉਤਪਾਦ ਅਤੇ ਵਿਗਿਆਨਕ ਜਾਣਕਾਰੀ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ, ਸੰਤੁਲਿਤ ਖੁਰਾਕ, ਨਸਲ ਸੁਧਾਰ, ਬਿਮਾਰੀਆਂ ਦੀ ਰੋਕਥਾਮ ਅਤੇ ਆਧੁਨਿਕ ਪਸ਼ੂ ਪਾਲਣ ਪ੍ਰਬੰਧਾਂ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ।

ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਦੋ ਰੋਜ਼ਾ ਪਸ਼ੂ ਪਾਲਣ ਮੇਲੇ ਦਾ ਅੱਜ ਆਗਾਜ਼ ਹੋ ਗਿਆ। ਮੇਲੇ ਦਾ ਉਦਘਾਟਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਅਧਿਕਾਰੀਆਂ, ਵਿਗਿਆਨੀਆਂ, ਪਸ਼ੂ ਪਾਲਕਾਂ, ਕਿਸਾਨਾਂ ਅਤੇ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੇ ਸ਼ਿਰਕਤ ਕੀਤੀ।
ਮੇਲੇ ਦੌਰਾਨ ਪਸ਼ੂ ਪਾਲਣ, ਡੇਅਰੀ, ਬੱਕਰੀ ਪਾਲਣ, ਸੂਰ ਪਾਲਣ, ਮੁਰਗੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਨਵੀਆਂ ਤਕਨੀਕਾਂ, ਉਤਪਾਦ ਅਤੇ ਵਿਗਿਆਨਕ ਜਾਣਕਾਰੀ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ, ਸੰਤੁਲਿਤ ਖੁਰਾਕ, ਨਸਲ ਸੁਧਾਰ, ਬਿਮਾਰੀਆਂ ਦੀ ਰੋਕਥਾਮ ਅਤੇ ਆਧੁਨਿਕ ਪਸ਼ੂ ਪਾਲਣ ਪ੍ਰਬੰਧਾਂ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ।
ਮੇਲੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਅਤੇ ਜਾਗਰੂਕਤਾ ਸਟਾਲ ਲਗਾਏ ਗਏ ਹਨ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਯੂਨੀਵਰਸਿਟੀ ਵੱਲੋਂ ਵਿਕਸਤ ਤਕਨੀਕਾਂ ਅਤੇ ਉਤਪਾਦਾਂ ਨਾਲ ਜਾਣੂ ਕਰਵਾਇਆ ਜਾ ਰਿਹਾ ਹੈ। ਮੇਲੇ ਦਾ ਮੁੱਖ ਉਦੇਸ਼ ਵਿਗਿਆਨਕ ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਨਵੇਂ ਮੌਕੇ ਪੈਦਾ ਕਰਨਾ ਹੈ। ਦੋ ਦਿਨ ਚੱਲਣ ਵਾਲੇ ਇਸ ਮੇਲੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।