ਚੋਰ ਗਿਰੋਹ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ
ਚੋਰ ਗਿਰੋਹ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ
Publish Date: Wed, 24 Dec 2025 09:30 PM (IST)
Updated Date: Wed, 24 Dec 2025 09:31 PM (IST)
ਤਾਲੇ ਤੋੜ ਕੇ ਕੀਤਾ ਕੀਮਤੀ ਸਮਾਨ ਚੋਰੀ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਪਿੰਡ ਨੰਗਲ ਦੇ ਸਰਕਾਰੀ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਤਾਲੇ ਤੋੜ ਕੇ ਅੰਦਰੋਂ ਕੀਮਤੀ ਸਮਾਨ ਚੋਰੀ ਕਰ ਲਿਆ। ਥਾਣਾ ਡੇਹਲੋਂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਨੰਗਲ ਵਿੱਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਪ੍ਰਦੀਪ ਕੌਰ ਨੇ ਦੱਸਿਆ ਕਿ ਬੀਤੇ ਦਿਨੀ ਸਟਾਫ ਸਕੂਲ ਬੰਦ ਕਰਕੇ ਘਰ ਚਲਾ ਗਿਆ। ਅਗਲੇ ਦਿਨ ਸਵੇਰੇ ਪਤਾ ਲੱਗਾ ਕਿ ਸਕੂਲ ਦੇ ਤਾਲੇ ਟੁੱਟੇ ਹੋਏ ਹਨ। ਸਕੂਲ ਪਹੁੰਚਣ ਤੇ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਅੰਦਰੋਂ ਇਨਵਰਟਰ ਬੈਟਰੀ, ਗੈਸ ਸਿਲੰਡਰ, ਭੱਠੀ , ਐਲਈਡੀ ਅਤੇ ਭਾਂਡੇ ਚੋਰੀ ਹੋ ਚੁੱਕੇ ਸਨ। ਜਾਣਕਾਰੀ ਤੋਂ ਬਾਅਦ ਥਾਣਾ ਡੇਹਲੋ ਦੇ ਏਐਸਆਈ ਜਰਨੈਲ ਸਿੰਘ ਮੌਕੇ ਤੇ ਪਹੁੰਚੇ ਤੇ ਕੇਸ ਦੀ ਪੜਤਾਲ ਸ਼ੁਰੂ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਤਫਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਕੂਲ ਪ੍ਰਿੰਸੀਪਲ ਪ੍ਰਦੀਪ ਕੌਰ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਇਸ ਕੇਸ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।