- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਮੁਤਾਬਕ ਘਟਨਾ ਇਸ ਸਾਲ ਮਈ ਮਹੀਨੇ ਦੌਰਾਨ ਵਾਪਰੀ ਸੀ। ਦੋਸ਼ ਹੈ ਕਿ ਪੀੜਤਾ ਦੇ ਘਰ ਦੀ ਉੱਪਰੀ ਮੰਜ਼ਿਲ ’ਤੇ ਰਹਿੰਦੇ ਇੱਕ ਕਿਰਾਏਦਾਰ ਨੇ ਉਸ ਨੂੰ ਇਕੱਲੀ ਦੇਖ ਕੇ ਜ਼ਬਰਦਸਤੀ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਇਸ ਤੋਂ ਬਾਅਦ ਉਸ ਨੇ ਨਾਬਾਲਿਗ ਨੂੰ ਮਾਮਲੇ ਬਾਰੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਕਾਰਨ ਉਹ ਡਰ ਅਤੇ ਸਦਮੇ ਕਾਰਨ ਚੁੱਪ ਰਹੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਸ਼ਹਿਰ ਦੇ ਕ੍ਰਿਸ਼ਨਾ ਨਗਰ ਇਲਾਕੇ ਵਿੱਚ ਇੱਕ 16 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਗੈਂਗ ਰੇਪ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਵੱਲੋਂ ਹਾਲ ਹੀ ਵਿੱਚ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੇ ਜਾਣ ਮਗਰੋਂ ਮਾਮਲਾ ਉਜਾਗਰ ਹੋਇਆ। ਜਿਵੇਂ ਹੀ ਸ਼ਿਕਾਇਤ ਪੁਲਿਸ ਤੱਕ ਪਹੁੰਚੀ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।
ਜਾਣਕਾਰੀ ਮੁਤਾਬਕ ਘਟਨਾ ਇਸ ਸਾਲ ਮਈ ਮਹੀਨੇ ਦੌਰਾਨ ਵਾਪਰੀ ਸੀ। ਦੋਸ਼ ਹੈ ਕਿ ਪੀੜਤਾ ਦੇ ਘਰ ਦੀ ਉੱਪਰੀ ਮੰਜ਼ਿਲ ’ਤੇ ਰਹਿੰਦੇ ਇੱਕ ਕਿਰਾਏਦਾਰ ਨੇ ਉਸ ਨੂੰ ਇਕੱਲੀ ਦੇਖ ਕੇ ਜ਼ਬਰਦਸਤੀ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਇਸ ਤੋਂ ਬਾਅਦ ਉਸ ਨੇ ਨਾਬਾਲਿਗ ਨੂੰ ਮਾਮਲੇ ਬਾਰੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਕਾਰਨ ਉਹ ਡਰ ਅਤੇ ਸਦਮੇ ਕਾਰਨ ਚੁੱਪ ਰਹੀ।
ਮਾਮਲੇ ਨੇ ਉਸ ਵੇਲੇ ਹੋਰ ਗੰਭੀਰ ਰੂਪ ਧਾਰ ਲਿਆ ਜਦੋਂ ਮੁਲਜ਼ਮ ਦੇ ਇੱਕ ਰਿਸ਼ਤੇਦਾਰ ਉੱਤੇ ਵੀ ਪੀੜਤਾ ਨਾਲ ਜ਼ਬਰਦਸਤੀ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲੱਗੇ। ਕੁਝ ਹਫ਼ਤਿਆਂ ਤੱਕ ਖੌਫ਼ ਦੇ ਸਾਏ ਹੇਠ ਰਹਿਣ ਮਗਰੋਂ ਪੀੜਤਾ ਨੇ ਹਿੰਮਤ ਕਰਕੇ ਆਪਣੀ ਮਾਂ ਨੂੰ ਪੂਰੀ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਪਰਿਵਾਰ ਤੁਰੰਤ ਪੁਲਿਸ ਕੋਲ ਪਹੁੰਚਿਆ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਦੂਜੇ ਨਾਮਜ਼ਦ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਪੀਏਯੂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ। ਨਾਬਾਲਗ ਨਾਲ ਜਬਰ-ਜਨਾਹ ਦੇ ਇਸ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।