- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਬਿਹਾਰ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਲੁਧਿਆਣਾ ਦੇ ਇਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਹੈ। ਉਸ ਦੀ 16 ਸਾਲਾ ਧੀ 21 ਜੁਲਾਈ 2025 ਨੂੰ ਘਰੋਂ ਫੈਕਟਰੀ ਵਿੱਚ ਕੰਮ ਕਰਨ ਲਈ ਨਿਕਲੀ ਸੀ, ਪਰ ਜਦੋਂ ਉਹ ਉੱਥੇ ਨਹੀਂ ਪਹੁੰਚੀ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਸ਼ਿਕਾਇਤ ਅਨੁਸਾਰ ਕਾਫ਼ੀ ਤਲਾਸ਼ ਤੋਂ ਬਾਅਦ ਨਾਬਾਲਗ ਘਰ ਦੇ ਪਿੱਛੇ ਇੱਕ ਗਲੀ ਵਿੱਚ ਬੇਹੱਦ ਘਬਰਾਈ ਹੋਈ ਅਤੇ ਰੋਂਦੀ ਮਿਲੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਮੋਤੀ ਨਗਰ ਪੁਲਿਸ ਨੇ ਕਰੀਬ ਇੱਕ ਸਾਲ ਪੁਰਾਣੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਬਿਹਾਰ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਲੁਧਿਆਣਾ ਦੇ ਇਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਹੈ। ਉਸ ਦੀ 16 ਸਾਲਾ ਧੀ 21 ਜੁਲਾਈ 2025 ਨੂੰ ਘਰੋਂ ਫੈਕਟਰੀ ਵਿੱਚ ਕੰਮ ਕਰਨ ਲਈ ਨਿਕਲੀ ਸੀ, ਪਰ ਜਦੋਂ ਉਹ ਉੱਥੇ ਨਹੀਂ ਪਹੁੰਚੀ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ।
ਸ਼ਿਕਾਇਤ ਅਨੁਸਾਰ ਕਾਫ਼ੀ ਤਲਾਸ਼ ਤੋਂ ਬਾਅਦ ਨਾਬਾਲਗ ਘਰ ਦੇ ਪਿੱਛੇ ਇੱਕ ਗਲੀ ਵਿੱਚ ਬੇਹੱਦ ਘਬਰਾਈ ਹੋਈ ਅਤੇ ਰੋਂਦੀ ਮਿਲੀ। ਉਸ ਦੀ ਹਾਲਤ ਦੇਖ ਕੇ ਪਰਿਵਾਰ ਨੇ ਕਾਰਨ ਪੁੱਛਿਆ ਤਾਂ ਪੀੜਤਾ ਨੇ ਦੱਸਿਆ ਕਿ ਰਸਤੇ ਵਿੱਚ ਤਿੰਨ ਵਿਅਕਤੀਆਂ ਨੇ ਉਸ ਨੂੰ ਗੱਲਾਂ ਵਿੱਚ ਫਸਾ ਕੇ ਆਪਣੀ ਕਾਰ ਵਿੱਚ ਬਿਠਾ ਲਿਆ।
ਦੋਸ਼ ਹੈ ਕਿ ਮੁਲਜ਼ਮ ਉਸ ਨੂੰ ਇੱਕ ਸੁੰਨਸਾਨ ਥਾਂ 'ਤੇ ਲੈ ਗਏ, ਜਿੱਥੇ ਕੋਲਡ ਡਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾਇਆ ਗਿਆ। ਬੇਹੋਸ਼ੀ ਦੀ ਹਾਲਤ ਵਿੱਚ ਤਿੰਨਾਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ। ਵਾਰਦਾਤ ਤੋਂ ਬਾਅਦ ਦੋਸ਼ੀਆਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਕਿਸੇ ਨੂੰ ਵੀ ਘਟਨਾ ਬਾਰੇ ਦੱਸਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦੇ ਕੇ ਘਰ ਦੇ ਪਿੱਛੇ ਗਲੀ ਵਿੱਚ ਛੱਡ ਕੇ ਫਰਾਰ ਹੋ ਗਏ। ਮਾਮਲਾ ਉਜਾਗਰ ਹੁੰਦੇ ਹੀ ਜਾਂਚ ਤੋਂ ਬਾਅਦ ਥਾਣਾ ਮੋਤੀ ਨਗਰ ਪੁਲਿਸ ਨੇ ਮਨੀਸ਼ ਕੁਮਾਰ, ਨਰੇਸ਼ ਕੁਮਾਰ ਅਤੇ ਸੌਰਵ ਕੁਮਾਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 70(2), 96, 351(2) ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕਾਰਵਾਈ ਜਾਰੀ ਹੈ।