ਲੁਧਿਆਣਾ 'ਚ ਦਿਨ-ਦਿਹਾੜੇ ਗੈਂਗਵਾਰ: ਸ਼ਿੰਗਾਰ ਸਿਨੇਮਾ ਰੋਡ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੋਟਰਸਾਈਕਲ ਛੱਡ ਕੇ ਭੱਜੇ ਬਦਮਾਸ਼
ਪੁਲਿਸ ਨੇ ਮੌਕੇ ਤੋਂ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਅਤੇ ਉਸਦੇ ਨੰਬਰ ਦੇ ਜਰੀਏ ਮੋਟਰਸਾਈਕਲ ਦੇ ਮਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Mon, 01 Jun 2026 02:56 PM (IST)
Updated Date: Mon, 01 Jun 2026 03:00 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ। ਲੁਧਿਆਣਾ ਦੇ ਸ਼ਿੰਗਾਰ ਸਿਨਮਾ ਰੋਡ ਤੇ ਸੋਮਵਾਰ ਦੁਪਹਿਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਇੱਕ ਨੌਜਵਾਨ ਤੇ ਗੋਲੀ ਚਲਾ ਦਿੱਤੀ। ਨੌਜਵਾਨ ਗੋਲੀ ਦੀ ਲਪੇਟ ਵਿੱਚ ਨਹੀਂ ਆਇਆ ਉਹ ਬਚ ਗਿਆ ਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਭੱਜ ਗਿਆ।
ਉਧਰੋਂ ਦੂਜੇ ਪਾਸੇ ਹਮਲਾ ਕਰਨ ਆਏ ਨੌਜਵਾਨ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੋਟਰਸਾਈਕਲ ਬਰਾਮਦ ਕਰਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਪਸ਼ਟ ਤੌਰ ਤੇ ਗੈਂਗਵਾਰ ਦਾ ਮੈਟਰ ਹੈ।