ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ: 2 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ, ਗੈਂਗਸਟਰ ਡੋਨੀ ਬੱਲ ਖ਼ਿਲਾਫ਼ ਮਾਮਲਾ ਦਰਜ
ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਡੋਨੀ ਬੱਲ ਦਾ ਨਾਮ ਲੈ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਨੇੜੇ ਜੀਐਨਈ ਕਾਲਜ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ਤੇ ਗੈਂਗਸਟਰ ਡੋਨੀ ਬੱਲ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।
Publish Date: Sat, 31 Jan 2026 01:52 PM (IST)
Updated Date: Sat, 31 Jan 2026 01:54 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਡੋਨੀ ਬੱਲ ਦਾ ਨਾਮ ਲੈ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਨੇੜੇ ਜੀਐਨਈ ਕਾਲਜ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ਤੇ ਗੈਂਗਸਟਰ ਡੋਨੀ ਬੱਲ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਜਗਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ। ਕਾਲ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਡੋਨੀ ਬਲ ਦੱਸਿਆ ਅਤੇ ਕਾਰੋਬਾਰੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਕਾਬਲੇਗੌਰ ਹੈ ਕਿ ਡੋਨੀ ਬੱਲ ਦੇ ਖਿਲਾਫ ਰਾਣਾ ਬਲਾਚੌਰੀਆ ਦੀ ਹੱਤਿਆ ਦੀ ਸਾਜਿਸ਼ ਰਚਣ ਦਾ ਵੀ ਦੋਸ਼ ਹੈ। ਕੁਝ ਸਮਾਂ ਪਹਿਲੋਂ ਡੋਨੀ ਬੱਲ ਭਾਰਤ ਤੋਂ ਪੁਰਤਗਾਲ ਚਲਾ ਗਿਆ ਸੀ ਜਿੱਥੇ ਉਹ ਆਪਣਾ ਅਪਰਾਧ ਦਾ ਸਾਰਾ ਨੈਟਵਰਕ ਚਲਾ ਰਿਹਾ ਹੈ।