ਮਨੀਸ਼ ਸਚਦੇਵਾ, ਸਮਰਾਲਾ : ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦਿਆਲਪੁਰਾ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਪਿ੍ਰੰ: ਸ਼ਮਿੰਦਰ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਘਰਾਂ 'ਚ ਲੜਕਿਆਂ ਵਾਂਗ ਲੜਕੀਆਂ ਦੀ ਵੀ ਲੋਹੜੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਹਾਜ਼ਰੀਨ ਵਿਦਿਆਰਥੀਆਂ ਨੂੰ ਲੋਹੜੀ ਤੇ ਮਾਘੀ ਦੇ ਇਤਿਹਾਸ ਬਾਰੇ ਵੀ ਜਾਗਰੂਕ ਕੀਤਾ। ਸਕੂਲ ਦੇ ਵਿਹੜੇ 'ਚ ਧੂਣੀ ਬਾਲ ਕੇ ਚੰਗੇ ਜੀਵਨ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਸਕੂਲੀ ਬੱਚਿਆਂ ਨੂੰ ਚਾਲੀ ਮੁਕਤਿਆਂ ਦੀ ਸ਼ਹਾਦਤ ਬਾਰੇ ਵੀ ਜਾਗਰੂਕ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਬੱਚਿਆਂ ਤੇ ਮਾਪਿਆਂ ਨੂੰ ਲੋਹੜੀ ਅਤੇ ਮਾਘੀ ਦੇ ਦਿਹਾੜੇ ਦੀ ਵਧਾਈ ਦਿੱਤੀ।