ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਕੁਝ ਦਿਨ ਪਹਿਲਾਂ ਡਾਬਾ ਇਲਾਕੇ ਦੀ ਇੱਕ ਗੈਸ ਏਜੰਸੀ ਦੇ ਕਰਿੰਦੇ ਨੂੰ ਨਿਸ਼ਾਨਾ ਬਣਾਉਂਦਿਆਂ ਤਿੰਨ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਉਸ ਕੋਲੋਂ 11 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ।ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕੇਸ ਦੀ ਪੜਤਾਲ ਸ਼ੁਰੂ ਕੀਤੀ। ਸ਼ਨਿਚਰਵਾਰ ਦੁਪਹਿਰ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਏਡੀਸੀਪੀ ਜਸਕਰਨ ਸਿੰਘ ਤੇਜਾ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੜਤਾਲ ਦੌਰਾਨ ਪੁਲਿਸ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਾਰੇ ਮਾਮਲੇ ਦਾ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ।

Posted By: Ramanjit Kaur