ਸੁਖਦੇਵ ਸਿੰਘ, ਲੁਧਿਆਣਾ : ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸ਼ਹੀਦਾਂ ਸਾਹਿਬ ਕਬੀਰ ਨਗਰ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ 'ਚ ਭਾਗ ਲਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ ਤੇ ਬਹੁਤ ਹੀ ਕਾਬਲ ਜੱਜ ਵੀ ਹਾਜ਼ਰ ਸਨ। ਇਨ੍ਹਾਂ ਮੁਕਾਬਲਿਆਂ 'ਚ 6ਵੀਂ ਜਮਾਤ ਦੀ ਗੁਰਸ਼ਰਨ ਕੌਰ ਤੇ ਨੌਵੀਂ ਜਮਾਤ ਦੀ ਦਰਸ਼ਪ੍ਰਰੀਤ ਕੌਰ ਨੇ ਕਵਿਤਾ ਤੇ ਸ਼ਬਦ ਵਿਚਾਰ ਮੁਕਾਬਲਿਆਂ 'ਚ ਤੀਜਾ ਸਥਾਨ ਪ੍ਰਰਾਪਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਇਨਾਮ ਦਿੱਤੇ। ਇਸ ਮੌਕੇ ਪਿ੍ਰੰਸੀਪਲ ਬਲਜੀਤ ਕੌਰ ਨੇ ਕਿਹਾ ਕਿ ਹਰ ਮਨੁੱਖ ਅੰਦਰ ਕਝ ਨਾ ਕੁਝ ਕਾਬਲੀਅਤ ਹੁੰਦੀ ਹੈ। ਸਾਨੂੰ ਉਸ ਨੂੰ ਸਿਰਫ਼ ਨਿਖਾਰਨ ਦੀ ਲੋੜ ਹੈ। ਇਸ ਮੌਕੇ ਸਕੂਲ ਡਾਇਰੈਕਟਰ ਸੰਤੋਖ ਸਿੰਘ ਨੇ ਹਾਜ਼ਰੀਨ ਨੂੰ ਵਧਾਈ ਦਿੱਤੀ।