ਸਟਾਫ ਰਿਪੋਰਟਰ, ਖੰਨਾ : ਥਾਣਾ ਸਿਟੀ 2 ਦੀ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਲੜਕੀ ਨੂੰ ਕਾਬੂ ਗਿਆ ਹੈ। ਮੁਲਜ਼ਮ ਤੋਂ 7 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਲੜਕੀ ਕਵਿਤਾ ਵਾਸੀ ਖੰਨਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖਟੀਕਾ ਚੌਕ ਖੰਨਾ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਕਵਿਤਾ ਆਪਣੇ ਗਾਹਕਾਂ ਨੂੰ ਨਸ਼ੀਲਾ ਪਾਊਡਰ ਮੀਟ ਮਾਰਕੀਟ ਖੰਨਾ ਵਿਖੇ ਆਪਣੇ ਮੁਹੱਲੇ 'ਚ ਵੇਚ ਰਹੀ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਵਿਤਾ ਰੰਗੇ ਹੱਥੀ ਕਾਬੂ ਆ ਸਕਦੀ ਹੈ। ਪੁਲਿਸ ਵਲੋਂ ਛਾਪੇਮਾਰੀ ਕਰਕੇ ਮੁਲਜ਼ਮ ਨੂੰ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ।