ਭੇਜਣ ਦਾ ਝਾਂਸਾ ਦੇ ਕੇ ਲੜਕੀ ਨੂੰ ਬਣਾਇਆ ਠੱਗੀ ਦਾ ਸ਼ਿਕਾਰ
ਪੜ੍ਹਾਈ ਲਈ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੜਕੀ ਨੂੰ ਬਣਾਇਆ ਠੱਗੀ ਦਾ ਸ਼ਿਕਾਰ
Publish Date: Wed, 31 Dec 2025 07:53 PM (IST)
Updated Date: Wed, 31 Dec 2025 07:56 PM (IST)

ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਅਮਰਗੜ ਅਤੇ ਮਲੇਰਕੋਟਲਾ ਦੇ ਟਰੈਵਲ ਏਜੈਂਟਾਂ ਦੇ ਖਿਲਾਫ ਮੁਕੱਦਮਾ ਦਰਜ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਪੜ੍ਹਾਈ ਲਈ ਲੜਕੀ ਨੂੰ ਕਨੇਡਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੈਂਟਾਂ ਨੇ ਉਸ ਦੇ ਪਿਤਾ ਤੋਂ 2 ਲੱਖ 60 ਹਜ਼ਾਰ ਰੁਪਏ ਦੀ ਰਕਮ ਹਾਸਲ ਕਰਕੇ ਧੋਖਾਧੜੀ ਕੀਤੀ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਸਾਇਆਂ ਕਲਾਂ ਦੇ ਰਹਿਣ ਵਾਲੇ ਰਾਮਜੀਤ ਸਿੰਘ ਦੀ ਸ਼ਿਕਾਇਤ ਤੇ ਮਲੇਰਕੋਟਲਾ ਦੇ ਪਿੰਡ ਕੂੱਕ ਕਲਾਂ ਦੇ ਵਾਸੀ ਗੁਰਪ੍ਰੀਤ ਸਿੰਘ ਅਤੇ ਪਿੰਡ ਭੈਣੀ ਕਲਾਂ ਅਮਰਗੜ੍ਹ ਦੇ ਰਹਿਣ ਵਾਲੇ ਮੁਹੰਮਦ ਸੌਦਾਗਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਰਾਮਜੀਤ ਸਿੰਘ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੀ ਬੇਟੀ ਨੂੰ ਅਗਲੇਰੀ ਪੜ੍ਹਾਈ ਲਈ ਕੈਨੇਡਾ ਭੇਜਣਾ ਸੀ। ਦੋਵਾਂ ਮੁਲਜ਼ਮਾਂ ਨੇ ਆਪਸ ਵਿੱਚ ਮਿਲੀ ਭੁਗਤ ਕਰਕੇ ਉਨ੍ਹਾਂ ਦੀ ਬੇਟੀ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਦਾ ਸ਼ਿਕਾਰ ਬਣਾਇਆ। ਦੋਵਾਂ ਮੁਲਜ਼ਮਾਂ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 2, ਲੱਖ 60 ਹਜ਼ਾਰ ਦੀ ਰਕਮ ਹਾਸਲ ਕਰ ਲਈ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੇ ਨਾ ਤਾਂ ਵੀਜ਼ਾ ਮੰਗਵਾ ਕੇ ਦਿੱਤਾ ਅਤੇ ਨਾ ਹੀ ਪੈਸੇ ਮੋੜੇ। ਇਸ ਸਬੰਧੀ ਰਾਮਜੀਤ ਸਿੰਘ ਨੇ 6 ਅਗਸਤ 2025 ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇੱਕ ਲਿਖਤ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਥਾਣਾ ਡੇਹਲੋਂ ਦੀ ਪੁਲਿਸ ਨੂੰ ਉਕਤ ਮੁਕੱਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਕੇਸ ਵਿੱਚ ਪੁਲਿਸ ਨੇ ਗੁਰਪ੍ਰੀਤ ਸਿੰਘ ਅਤੇ ਮੁਹੰਮਦ ਸੌਦਾਗਰ ਦੇ ਖਿਲਾਫ ਧੋਖਾਧੜੀ ਅਪਰਾਧਿਕ ਸਾਜ਼ਿਸ਼ ਅਤੇ ਅਮਾਨਤ ਵਿੱਚ ਖਿਆਨਤ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।