ਮਾਂ ਨਾਲ ਰਿਸ਼ਤੇਦਾਰੀ ’ਚ ਗਈ ਬੱਚੀ ਸ਼ੱਕੀ ਹਾਲਤ ’ਚ ਲਾਪਤਾ
ਮਾਂ ਨਾਲ ਰਿਸ਼ਤੇਦਾਰੀ ਵਿੱਚ ਗਈ ਬੱਚੀ ਸ਼ੱਕੀ ਹਾਲਾਤ ’ਚ ਹੋਈ ਲਾਪਤਾ
Publish Date: Fri, 13 Mar 2026 09:31 PM (IST)
Updated Date: Fri, 13 Mar 2026 09:33 PM (IST)
ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸਥਾਨਕ ਢੰਡਾਰੀ ਖੁਰਦ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਲੜਕੀ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਈ। ਉਕਤ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਲਾਪਤਾ ਹੋਈ ਲੜਕੀ ਦੇ ਪਿਤਾ ਜਗਜੀਵਨ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਲਾਪਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਮੁਤਾਬਿਕ ਉਸ ਦੀ ਪਤਨੀ ਅਤੇ ਲੜਕੀ ਮੁਹੱਲੇ ਵਿੱਚ ਹੀ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਸਨ। ਕੁਝ ਸਮਾਂ ਰਿਸ਼ਤੇਦਾਰਾਂ ਦੇ ਘਰ ਰਹਿਣ ਮਗਰੋਂ ਲੜਕੀ ਨੇ ਆਪਣੀ ਮਾਂ ਨੂੰ ਘਰ ਭੇਜ ਦਿੱਤਾ ਅਤੇ ਆਪ ਰਿਸ਼ਤੇਦਾਰਾਂ ਦੇ ਘਰ ਰੁਕ ਗਈ। ਦੇਰ ਸ਼ਾਮ ਤੱਕ ਲੜਕੀ ਘਰ ਵਾਪਸ ਨਾ ਆਈ ਤਾਂ ਉਨ੍ਹਾਂ ਰਿਸ਼ਤੇਦਾਰਾਂ ਦੇ ਘਰ ਜਾ ਕੇ ਪਤਾ ਕੀਤਾ, ਪਰ ਲੜਕੀ ਉਸ ਥਾਂ ਤੋਂ ਇਕੱਲੀ ਕਿਤੇ ਹੋਰ ਚਲੀ ਗਈ ਸੀ। ਉਨ੍ਹਾਂ ਆਪਣੇ ਪੱਧਰ ’ਤੇ ਲੜਕੀ ਦੀ ਕਾਫੀ ਭਾਲ ਕੀਤੀ, ਪਰ ਜਦੋਂ ਕੋਈ ਸੁਰਾਗ ਹੱਥ ਨਾ ਲੱਗਾ ਤਾਂ ਇਹ ਮਾਮਲਾ ਥਾਣਾ ਫੋਕਲ ਪੁਆਇੰਟ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਲਾਪਤਾ ਹੋਈ ਲੜਕੀ ਦੇ ਪਿਤਾ ਦੇ ਬਿਆਨ ’ਤੇ ਪਰਚਾ ਦਰਜ ਕਰ ਕੇ ਲਾਪਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।