ਬੁੱਢਾ ਦਰਿਆ ਨੇੜਿਓਂ ਮਿਲੀ ਲੜਕੀ ਦੀ ਲਾਸ਼, ਇਲਾਕੇ 'ਚ ਸਨਸਨੀ; ਪੁਲਿਸ ਨੇ ਕਿਹਾ- ਪੋਸਟਮਾਰਟਮ ਤੋਂ ਬਾਅਦ ਖੁੱਲ੍ਹੇਗਾ ਭੇਤ
ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਪੀਰੂ ਬੰਦਾ ਇਲਾਕੇ ‘ਚ ਇੱਕ ਨੌਜਵਾਨ ਲੜਕੀ ਦੀ ਲਾਸ਼ ਪਈ ਹੋਣ ਬਾਰੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵੱਲੋਂ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Publish Date: Sun, 18 Jan 2026 02:56 PM (IST)
Updated Date: Sun, 18 Jan 2026 03:39 PM (IST)
ਗੌਰਵ ਕੁਮਾਰ ਸਲੂਜਾ ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ਦੇ ਪੀਰੂ ਬੰਦਾ ਇਲਾਕੇ ‘ਚ ਬੁੱਢੇ ਦਰਿਆ ਦੇ ਨੇੜਿਓਂ ਇੱਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਅਤੇ ਮ੍ਰਿਤਕ ਦੀ ਪਛਾਣ ਲਈ ਉਸ ਦੀ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ‘ਚ ਰੱਖਵਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਪੀਰੂ ਬੰਦਾ ਇਲਾਕੇ ‘ਚ ਇੱਕ ਨੌਜਵਾਨ ਲੜਕੀ ਦੀ ਲਾਸ਼ ਪਈ ਹੋਣ ਬਾਰੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵੱਲੋਂ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਉਮਰ ਲਗਭਗ 30 ਤੋਂ 35 ਸਾਲ ਦੇ ਕਰੀਬ ਅੰਦਾਜ਼ੀ ਲਗਾਈ ਜਾ ਰਹੀ ਹੈ। ਫਿਲਹਾਲ ਮ੍ਰਿਤਿਕ ਲੜਕੀ ਦੀ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਪੁਲਿਸ ਵੱਲੋਂ ਉਸਦੇ ਵਾਰਸਾਂ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਇਲਾਕਿਆਂ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਸਥਾਨਕ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਕਾਫੀ ਸਮੇਂ ਤੋਂ ਪੀਰੂ ਬੰਦਾ ਇਲਾਕੇ ਦੇ ਮੋੜ ‘ਤੇ ਹੀ ਰਹਿ ਰਹੀ ਸੀ ਅਤੇ ਅਕਸਰ ਸੜਕ ਦੇ ਕਿਨਾਰੇ ਹੀ ਸੌਂਦੀ ਨਜ਼ਰ ਆਉਂਦੀ ਸੀ।
ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।