ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ 'ਤੇ ਦਿਓ ਪਹਿਰਾ
ਪੱਤਰ ਪ੍ਰੇਰਕ, ਲੁਧਿਆਣਾ : ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਚੱਲੀ ਆ ਰਹੀ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਵੰਡਣ ਦੀ ਪ੍ਥਾ ਨੂੰ ਅੱਗੇ ਤੋਰਦਿਆਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ ਪ੍ਤਾਪ ਨਗਰ 'ਚ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।
Publish Date: Fri, 01 Mar 2019 01:00 AM (IST)
Updated Date: Fri, 01 Mar 2019 01:00 AM (IST)

ਪੱਤਰ ਪ੍ਰੇਰਕ, ਲੁਧਿਆਣਾ : ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਚੱਲੀ ਆ ਰਹੀ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਵੰਡਣ ਦੀ ਪ੍ਥਾ ਨੂੰ ਅੱਗੇ ਤੋਰਦਿਆਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ ਪ੍ਤਾਪ ਨਗਰ 'ਚ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਰਿੰਦਰ ਕੌਸ਼ਲ ਹਾਜ਼ਰ ਹੋਏ।ਰਾਸ਼ਨ ਵੰਡਣ ਉਪਰੰਤ ਕੌਸ਼ਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਨਾਮ ਜਪੋ, ਕਿਰਤ ਕਰੋ-ਵੰਡ ਛਕੋ ਦੇ ਸਿਧਾਂਤ 'ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਕਾਰਜ ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਮਨੁੱਖਤਾ ਦੇ ਭਲੇ ਨੂੰ ਮੁੱਖ ਰੱਖਦਿਆਂ ਆਰੰਭੇ ਹਨ, ਉਨ੍ਹਾਂ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਤਾਂ ਥੋੜ੍ਹੀ ਹੈ। ਸੰਸਥਾ ਦੇ ਸਰਪ੍ਸਤ ਸੋਹਣ ਸਿੰਘ, ਚੇਅਰਪਰਸਨ ਕੁਲਵਿੰਦਰ ਕੌਰ ਤੇ ਪ੍ਧਾਨ ਮਧੂ ਵਰਮਾ ਨੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਸੰਸਥਾ ਵੱਲੋਂ ਆਰੰਭੇ ਗਏ ਕਾਰਜਾਂ 'ਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਗੱਲ ਵੀ ਆਖੀ। ਇਸ ਮੌਕੇ ਕਰਮਜੀਤ ਸਿੰਘ, ਦਰਸ਼ਨ ਸਿੰਘ, ਸਰੂਪ ਸਿੰਘ, ਪ੍ਰੇਮ ਸਿੰਘ ਪੀਅੱੈਸ, ਅਰਵਿੰਦਰ ਸਿੰਘ, ਬਲਜੀਤ ਸਿੰਘ ਬਾਂਸਲ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਕੌਰ, ਅਮਨਦੀਪ ਕੌਰ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਮਨਿੰਦਰ ਕੌਰ, ਮਨਮੋਹਣ ਕੌਰ, ਰਾਜਵਿੰਦਰ ਕੌਰ, ਚਰਨਜੀਤ ਸਿੰਘ, ਅਨੀਤਾ ਮਾਹਨ, ਅਮਰਜੀਤ ਚਾਨਾ, ਪ੍ਭਜੋਤ ਤੇ ਦਲਜੀਤ ਖੁਰਲ ਵੀ ਹਾਜ਼ਰ ਸਨ।