- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕਲੋਨੀ ਵਿਕਸਿਤ ਕਰਨ ਵਾਲੇ ਅਸਲ ਕਲੋਨਾਇਜ਼ਰਾਂ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ । ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ)ਦੀ ਜਾਂਚ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਅਣਅਧਿਕਾਰਤ ਕਲੋਨੀ ਕੱਟਣ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ ਐਕਟ) ਦੀ ਧਾਰਾ 36(1) ਦੇ ਨਾਲ-ਨਾਲ ਧੋਖਾਧੜੀ ਦੀ ਧਾਰਾ 420 ਆਈਪੀਸੀ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਗਲਾਡਾ ਦੇ ਰੈਗੂਲੇਟਰੀ ਸ਼ਾਖਾ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ ਵਰਿੰਦਰ ਸਿੰਘ ਵੱਲੋਂ 12 ਅਗਸਤ 2024 ਨੂੰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਵਿਭਾਗ ਨੇ ਮਾਮਲੇ ਦੀ ਪੜਤਾਲ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਅਣਪਛਾਤੇ ਵਿਅਕਤੀਆਂ ਨੇ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਅਣਅਧਿਕਾਰਤ ਕਲੋਨੀ ਕੱਟ ਕੇ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਪਾਪਰਾ ਐਕਟ ਦੀ ਉਲੰਘਣਾ ਕੀਤੀ।
ਗਲਾਡਾ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਧੋਖਾਧੜੀ ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ, ਜਿਸ ਕਾਰਨ ਇਹ ਅਪਰਾਧਿਕ ਮਾਮਲਾ ਬਣਦਾ ਹੈ।