ਪਹਿਲਗਾਮ ਹਮਲੇ ਦੇ ਪੀੜਤਾਂ ਦੀ ਯਾਦ ’ਚ ਕਾਲਾ ਦਿਵਸ ਮਨਾਇਆ
ਜੀਐਨਕੇਸੀਡਬਲਯੂ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਯਾਦ ਵਿੱਚ ਕਾਲਾ ਦਿਵਸ ਮਨਾਇਆ
Publish Date: Wed, 22 Apr 2026 06:47 PM (IST)
Updated Date: Thu, 23 Apr 2026 04:04 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਐਨਸੀਸੀ ਵਿੰਗ ਨੇ ਅੱਜ ਕਾਲਜ ਕੈਂਪਸ ਵਿੱਚ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਅੱਜ ਕਾਲਾ ਦਿਵਸ ਮਨਾਇਆ। ਪਿਛਲੇ ਸਾਲ ਇਸ ਦਿਨ ਪਹਿਲਗਾਮ ਵਿੱਚ ਅੱਤਵਾਦੀਆਂ ਦੁਆਰਾ 26 ਨਿਰਦੋਸ਼ ਲੋਕ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ, ਉਹ ਮਾਰੇ ਗਏ ਸਨ। ਇਹ ਦਿਨ ਸ਼ਾਂਤੀ, ਸਦਭਾਵਨਾ ਅਤੇ ਸੋਗ ਪੀੜਤ ਪਰਿਵਾਰਾਂ ਨੂੰ ਸਮੂਹਿਕ ਸਹਾਇਤਾ ਦੀ ਜ਼ਰੂਰਤ ਦੀ ਯਾਦ ਦਿਵਾਉਂਦਾ ਹੈ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਆਪਣੀ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਪੀੜਤਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। --