ਪਰਨੀਤ ਨੇ ਐੱਮਕਾਮ ਦੀ ਪ੍ਰੀਖਿਆ ’ਚ ਲਿਆ ਉੱਚ ਸਥਾਨ
ਜੀਐਨਕੇਸੀਡਬਲਯੂ ਦੀ ਵਿਦਿਆਰਥਣ ਨੇ ਐਮਕਾਮ ਦੀ ਪ੍ਰੀਖਿਆ ਵਿੱਚ ਉੱਚ ਸਥਾਨ ਲਿਆ
Publish Date: Tue, 24 Mar 2026 07:28 PM (IST)
Updated Date: Wed, 25 Mar 2026 04:08 AM (IST)
ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿੱਚ ਹੋਈਆਂ ਐਮਕਾਮ- ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਪਰਨੀਤ ਕੌਰ ਨੇ 84.81ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਸ਼ਰਨ ਕੌਰ ਨੇ 83.62 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਦਿਲਸ਼ਾਨ ਕੌਰ ਨੇ 83.05 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਭਵਿੱਖ ਵਿੱਚ ਵੀ ਕਾਲਜ ਦੀਆਂ ਵਿਦਿਆਰਥਨਾਂ ਵੱਲੋਂ ਅਜਿਹਾ ਹੀ ਵਧੀਆ ਪ੍ਰਦਰਸ਼ਨ ਕੀਤਾ ਜਾਵੇਗਾ।