ਵਿਦਿਆਰਥਣਾਂ ਨੇ ਬੀਏ ਦੀ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਨੇ ਬੀਏ ਦੀ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 20 Mar 2026 06:32 PM (IST)
Updated Date: Fri, 20 Mar 2026 06:34 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 ਵਿੱਚ ਬੀਏ 5ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਵਿਦਿਆਰਥਣ ਆਸਥਾ ਗੁਪਤਾ ਨੇ 85.33 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਪਵਨੀ ਨਾਗਪਾਲ ਨੇ 85.26 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਅਰਸ਼ਦੀਪ ਕੌਰ ਨੇ 80.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਕਾਲਜ ਦੀਆਂ ਹੋਰ ਵਿਦਿਆਰਥਣਾਂ ਵੀ ਇਸੇ ਤਰੀਕੇ ਨਾਲ ਵਧੀਆ ਪ੍ਰਦਰਸ਼ਨ ਕਰ ਕੇ ਆਪਣਾ, ਆਪਣੇ ਮਾਪਿਆਂ ਤੇ ਕਾਲਜ ਦਾ ਨਾਂ ਰੋਸ਼ਨ ਕਰਨਗੀਆਂ।