ਜੀਐੱਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਵੱਲੋਂ ਬੀਏ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਵੱਲੋਂ ਬੀਏ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Sat, 25 Apr 2026 06:28 PM (IST)
Updated Date: Sat, 25 Apr 2026 06:31 PM (IST)
ਸਟਾਫ ਪ੍ਰਤੀਨਿੱਧ, ਪੰਜਾਬੀ ਜਾਗਰਣ ਲੁਧਿਆਣਾ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿਚ ਹੋਈਆਂ ਬੀਏ-ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਨੇਹਾ ਰੁੰਪਲ ਨੇ 9.08 ਐਸਜੀਪੀਏ ਪ੍ਰਾਪਤ ਕਰ ਕੇ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਪਰਮੀਤ ਕੌਰ ਨੇ 9 ਐਸਜੀਪੀਏ ਪ੍ਰਾਪਤ ਕਰ ਕੇ ਪੰਜਾਬ ਯੂਨੀਵਰਸਿਟੀ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਵਿਦਿਆਰਥਣ ਪਾਇਲ ਤੇ ਸੁਖਮਨਪ੍ਰੀਤ ਕੌਰ ਨੇ 8.83 ਐੱਸਜੀਪੀਏ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।