ਵਿਦਿਆਰਥਣਾਂ ਦਾ ਬੀਬੀਏ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਦਾ ਬੀਬੀਏ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Tue, 19 May 2026 06:47 PM (IST)
Updated Date: Wed, 20 May 2026 04:07 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿੱਚ ਹੋਈਆਂ ਬੀਕਾਮ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਨੇਹਾ ਰਾਣੀ ਨੇ 8.13 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਇਸ਼ਮੀਤ ਕੌਰ ਨੇ 7.67 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਪ੍ਰਿਯਾਂਸ਼ੀ ਬਾਂਸਲ ਨੇ 7.58 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।