ਵਿਦਿਆਰਥਣਾਂ ਵੱਲੋਂ ਬੀਸੀਏ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਵੱਲੋਂ ਬੀਸੀਏ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Sat, 09 May 2026 06:22 PM (IST)
Updated Date: Sun, 10 May 2026 04:09 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਯੂਨੀਵਰਸਿਟੀ ਵੱਲੋਂ ਦਸੰਬਰ 2025 ਵਿੱਚ ਲਈਆਂ ਗਈਆਂ ਬੀਸੀਏ- ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਮਾਨਸੀ ਨੇ 8.58 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਤਵਿੰਦਰ ਕੌਰ ਨੇ 8.38 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਖਵਾਇਸ਼ ਮੁੰਜਾਲ ਨੇ 8.25 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਾਲਜ ਦੀਆਂ ਹੋਰ ਵਿਦਿਆਰਥਣਾਂ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਨਗੀਆਂ।