ਨੀਜ਼ਾ ਬੱਤਰਾ ਨੇ 8.88 ਐਸਜੀਪੀਏ ਅੰਕ ਪ੍ਰਾਪਤ ਕਰ ਕੇ ਪੰਜਾਬ ਯੂਨੀਵਰਸਿਟੀ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਵੱਲੋਂ ਬੀਕਾਮ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Sat, 11 Apr 2026 06:18 PM (IST)
Updated Date: Sat, 11 Apr 2026 06:20 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 ਵਿਚ ਹੋਈਆਂ ਬੀਕਾਮ ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਆਪਣੀ ਮਿਹਨਤ ਤੇ ਲਗਨ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ, ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਨੀਜ਼ਾ ਬੱਤਰਾ ਨੇ 8.88 ਐਸਜੀਪੀਏ ਅੰਕ ਪ੍ਰਾਪਤ ਕਰ ਕੇ ਪੰਜਾਬ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਕਰਮਨਦੀਪ ਕੌਰ ਨੇ 8.83 ਐਸਜੀਪੀਏ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਭਾਵਿਆ ਕਪੂਰ ਤੇ ਦਮਨਪ੍ਰੀਤ ਕੌਰ ਕੈਥ ਨੇ 8.67 ਐਸਜੀਪੀਏ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ਵਿਚ ਵੀ ਕਾਲਜ ਦੀਆਂ ਹੋਰ ਵਿਦਿਆਰਥਣਾਂ ਵੀ ਚੰਗਾ ਪ੍ਰਦਰਸ਼ਨ ਕਰਕੇ ਕਾਲਜ, ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਵਿਦਿਆਰਥਣਾਂ ਦੇ ਹੁਨਰ ਨੂੰ ਨਿਖਾਰਨ ਲਈ ਹਰ ਯਤਨ ਕੀਤਾ ਜਾ ਰਿਹਾ ਹੈ।