ਬੀਕਾਮ ਸਮੈਸਟਰ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਦਾ ਬੀਕਾਮ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Fri, 15 May 2026 07:08 PM (IST)
Updated Date: Sat, 16 May 2026 04:10 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਯੂਨੀਵਰਸਿਟੀ ਵੱਲੋਂ ਦਸੰਬਰ 2025 ਵਿੱਚ ਬੀਕਾਮ ਪਹਿਲੇ ਸਮੈਸਟਰ ਦੀ ਪ੍ਰੀਖਿਆ ਲਈ ਗਈ ਸੀ। ਜਿਸ ਦੇ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਤਨਵੀ ਨਾਰੰਗ ਅਤੇ ਯਸ਼ਿਕਾ ਗਰਗ ਨੇ 8.25 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਸੁਨੀਤਾ ਰਾਣੀ ਨੇ 8.04 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜਦੋਂ ਕਿ ਵਿਦਿਆਰਥਣ ਜਸਕੀਰਤ ਕੌਰ ਨੇ 7.96 ਐਸਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।