ਜੀਐੱਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਜੀਐਨਕੇਸੀਡਬਲਯੂ ਦੀਆਂ ਵਿਦਿਆਰਥਣਾਂ ਵੱਲੋਂ ਐਮਕਾਮ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 25 Mar 2026 06:23 PM (IST)
Updated Date: Thu, 26 Mar 2026 04:03 AM (IST)
ਫੋਟੋ ਨੰਬਰ-1 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਨਾਨਕ ਖਾਲਸਾ ਕਾਲਜ, ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ’ਚ ਹੋਈਆਂ ਐਮਕਾਮ-ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਮਾਨਸੀ ਜੈਨ ਨੇ 85.14 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਮਨਰੂਪ ਕੌਰ ਨੇ 84.57 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਵਿਦਿਆਰਥਣ ਰਮਨਦੀਪ ਕੌਰ ਨੇ 84.29 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।