- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ। ਤਫਤੀਸ਼ੀ ਅਫਸਰ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਸਿਵਲ ਲਾਈਨ ਇਲਾਕੇ 'ਚ ਸ਼ਾਮ ਵੇਲੇ ਝਪਟਮਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਇਕਬਾਲ ਨਰਸਿੰਗ ਹੋਮ ਨੇੜੇ ਸੈਰ ਕਰ ਰਹੀ ਇਕ ਔਰਤ ਤੋਂ ਦੋ ਅਣਪਛਾਤੇ ਬਾਈਕ ਸਵਾਰ ਲੁਟੇਰਿਆਂ ਨੇ ਡੇਢ ਤੋਲੇ ਦੀ ਸੋਨੇ ਦੀ ਚੇਨ ਲੁੱਟੀ ਤੇ ਅੱਖ ਝਪਕਦੇ ਹੀ ਰਫੂ-ਚੱਕਰ ਹੋ ਗਏ। ਸੰਤ ਨਗਰ ਗੋਕੁਲ ਵਿਹਾਰ ਹੈਬੋਵਾਲ ਕਲਾ ਦੀ ਵਾਸੀ ਭਾਵਨਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਸ਼ਾਮ ਕਰੀਬ 6:10 ਵਜੇ ਸੈਰ ਕਰਦੀ ਹੋਈ ਦਮੋਰੀਆ ਪੁਲ ਵਾਲੀ ਸਾਈਡ ਤੋਂ ਇਕਬਾਲ ਨਰਸਿੰਗ ਹੋਮ ਵੱਲ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਦੀ ਗਲੇ 'ਚ ਪਾਈ ਹੋਈ ਡੇਢ ਤੋਲੇ ਦੀ ਸੋਨੇ ਦੀ ਚੇਨ ਇੱਕਦਮ ਝਪਟ ਲਈ ਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋ ਬਾਅਦ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ। ਤਫਤੀਸ਼ੀ ਅਫਸਰ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।