ਘਰ ’ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ
ਘਰ ’ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ
Publish Date: Sat, 31 Jan 2026 07:48 PM (IST)
Updated Date: Sat, 31 Jan 2026 07:49 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਫੁੱਲਾਂਵਾਲ ਇਲਾਕੇ ਦੇ ਇੱਕ ਘਰ ਅੰਦਰ ਦਾਖਲ ਹੋਏ ਬਦਮਾਸ਼ਾਂ ਨੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਇਸ ਮਾਮਲੇ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਫੁੱਲਾਂਵਾਲ ਦੇ ਵਾਸੀ ਏਤਿੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਤੋਂ ਬਾਹਰ ਗਏ ਸਨ। ਇਸੇ ਦੌਰਾਨ ਕੁੱਝ ਅਣਪਛਾਤੇ ਵਿਅਕਤੀ ਘਰ ਦੇ ਅੰਦਰ ਦਾਖਲ ਹੋਏ ਅਤੇ 25 ਹਜਾਰ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਰਫੂ ਚੱਕਰ ਹੋ ਗਏ। ਉਧਰੋਂ ਹੀ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕੁਲਬੀਰ ਰਾਜ ਨੇ ਦੱਸਿਆ ਕਿ ਪੁਲਿਸ ਨੇ ਏਤਿੰਦਰਜੀਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।