ਸਰਕਾਰੀ ਕਾਲਜ ਲੜਕੀਆਂ ਦਾ ਬੀਸੀਏ ਦੇ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ
ਸਰਕਾਰੀ ਕਾਲਜ ਲੜਕੀਆਂ ਦਾ ਬੀਸੀਏ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Fri, 27 Mar 2026 06:36 PM (IST)
Updated Date: Fri, 27 Mar 2026 06:38 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਬੀਸੀਏ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਆਪਣਾ ਨਾਮ ਰੋਸ਼ਨ ਕੀਤਾ ਹੈ। ਉਸ ਨੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਹਾਸਲ ਕਰਕੇ ਵਿਲੱਖਣ ਅਕਾਦਮਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ ਅਤੇ ਸੰਸਥਾ ਦਾ ਮਾਣ ਵਧਾਇਆ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ, ਵਾਈਸ ਪ੍ਰਿੰਸੀਪਲ ਸਰਿਤਾ ਖੁਰਾਣਾ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਤੇ ਲਗਨ ਦੀ ਸਰਾਹਨਾ ਕੀਤੀ। ਉਹਨਾਂ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਕਾਲਜ ਦੀਆਂ ਹੋਰ ਵਿਦਿਆਰਥਣਾਂ ਵੀ ਇਸੇ ਤਰ੍ਹਾਂ ਨਾਲ ਆਪਣਾ, ਆਪਣੇ ਮਾਪਿਆਂ ਤੇ ਕਾਲਜ ਦਾ ਨਾਮ ਰੋਸ਼ਨ ਕਰਨਗੀਆਂ।