ਬਿਜ਼ੀ ਬੀ ਅਰਲੀ ਲਰਨਿੰਗ ਸੈਂਟਰ 'ਚ ਮਨਾਇਆ ਸ੍ਰੀ ਰਾਮਨੌਮੀ ਦਾ ਤਿਉਹਾਰ
ਬਿਜ਼ੀ ਬੀ ਅਰਲੀ ਲਰਨਿੰਗ ਸੈਂਟਰ 'ਚ ਮਨਾਇਆ ਸ੍ਰੀ ਰਾਮਨੌਮੀ ਦਾ ਤਿਉਹਾਰ
Publish Date: Fri, 27 Mar 2026 06:38 PM (IST)
Updated Date: Fri, 27 Mar 2026 06:41 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਬਿਜ਼ੀ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸ੍ਰੀ ਰਾਮ ਨੌਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਚ ਵਿਸ਼ੇਸ਼ ਤੌਰ ਤੇ ਕੌਂਸਲਰ ਅਮਨਜੋਤ ਸਿੰਘ (ਅਮਨ ਪਨੇਸਰ) ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਕੌਂਸਲਰ ਅਮਨ ਪਨੇਸਰ ਅਤੇ ਸਟਾਫ ਵੱਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਸਰੂਪ ਅੱਗੇ ਜੋਤ ਜਗਾ ਕੇ ਅਤੇ ਆਰਤੀ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਭਗਵਾਨ ਸ੍ਰੀ ਰਾਮ ਚੰਦਰ,ਮਾਤਾ ਸੀਤਾ ਅਤੇ ਲਕਸ਼ਮਣ ਦੀਆਂ ਝਾਕੀ ਪੇਸ਼ ਕੀਤੀ ਗਈ, ਜੋ ਕਿ ਖਿੱਚ ਦਾ ਕੇਂਦਰ ਬਣੀ ਅਤੇ ਬੱਚਿਆਂ ਦੇ ਮਾਪਿਆਂ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਸੈਂਟਰ ਦੇ ਸਮੂਹ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਨਾਲ ਬੱਚੇ ਆਪਣੇ ਇਤਿਹਾਸ ਨਾਲ ਜੁੜੇ ਰਹਿੰਦੇ ਹਨ।ਬੱਚਿਆਂ ਵੱਲੋਂ ਭਗਵਾਨ ਸ਼੍ਰੀ ਰਾਮ ਜੀ ਦੇ ਨਾਮ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਕੌਂਸਲਰ ਪਨੇਸਰ ਵੱਲੋਂ ਸੈਂਟਰ ਵੱਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੰਨੇ ਮੁੰਨੇ ਬੱਚੇ ਹੀ ਹਨ ਜਿਹੜੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਬੱਚਿਆਂ ਨੂੰ ਆਪਣੇ ਦੇਸ਼ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਰਾਮ ਨੌਮੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਹਮੇਸ਼ਾ ਆਪਣੇ ਦੇਸ਼ ਦੇ ਤਿਉਹਾਰਾਂ ਅਤੇ ਇਤਿਹਾਸ ਵਾਰੇ ਦੱਸਕੇ ਨੂੰ ਨੂੰ ਆਪਣੀ ਦੇਸ਼ ਦੀ ਸੰਸਕ੍ਰਿਤੀ ਨਾਲ ਜੋੜੀ ਰੱਖੀ ਅਤੇ ਸਾਨੂੰ ਸਾਰੇ ਧਰਮ ਆਪਸ ਵਿੱਚ ਪਿਆਰ ਮੁਹੱਬਤ ਅਤੇ ਦੇਸ਼ ਭਾਵਨਾ ਦੀ ਪ੍ਰੇਰਣਾ ਦਿੰਦੇ ਹਨ। ਇਸ ਮੌਕੇ ਬੱਚਿਆਂ ਨੂੰ ਗਿਫਟ ਵੀ ਦਿੱਤੇ ਗਏ। ਸਮਾਗਮ ਦੌਰਾਨ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਕੌਰ ਵੱਲੋਂ ਕੌਂਸਲਰ ਅਮਨ ਪਨੇਸਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਰਨੈਲ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ,ਵਰਿੰਦਰਜੀਤ ਕੌਰ,ਰੋਜ਼ੀ ਸ਼ਾਂਡਿਲਿਆ ਤੇ ਹੋਰ ਹਾਜ਼ਰ ਸਨ।