ਸਰਕਾਰ ਔਰਤਾਂ ਦਾ ਬਕਾਇਆ ਜਲਦ ਖਾਤਿਆਂ ’ਚ ਪਾਵੇ : ਮਾਂਗਟ
ਸਰਕਾਰ ਔਰਤਾਂ ਦਾ 4 ਸਾਲ ਦਾ ਬਕਾਇਆ 48 ਹਜ਼ਾਰ ਰੁਪਏ ਜਲਦ ਖਾਤਿਆਂ ’ਚ ਪਾਵੇ: ਮਾਂਗਟ
Publish Date: Sat, 21 Mar 2026 06:48 PM (IST)
Updated Date: Sun, 22 Mar 2026 04:11 AM (IST)
ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ : ਆਮ ਆਦਮੀ ਪਾਰਟੀ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਅੰਤ ਨੇੜ੍ਹੇ ਹੈ ਕਿਉਂਕਿ ਲੋਕ 2027 ਵਿਚ ਇਸ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਬੈਠੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਥਾਨਕ ਨਗਰ ਕੌਂਸਲ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਇਸ ਸਰਕਾਰ ਨੇ ਧੱਕੇਸ਼ਾਹੀਆਂ ਕਰਕੇ ਹੀ ਆਪਣੇ ਕੁਝ ਉਮੀਦਵਾਰਾਂ ਨੂੰ ਜਿਤਾ ਸਕੀ ਹੈ ਕਿਉਂਕਿ ਲੋਕਾਂ ਨੇ ਇਨ੍ਹਾਂ ਚੋਣਾਂ ਵਿਚ ਵੀ ਇਸ ਸਰਕਾਰ ਨੂੰ ਕਰਾਰਾ ਜਵਾਬ ਦੇਣਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਨੇੜ੍ਹੇ ਆ ਗਈਆਂ ਤਾਂ 1000 ਰੁਪਏ ਦਾ ਲਾਲੀਪੋਪ ਦੇ ਕੇ ਔਰਤਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਹੈ ਤਾਂ ਉਹ 4 ਸਾਲ ਦਾ ਬਕਾਇਆ 48,000 ਰੁਪਏ ਵੀ ਔਰਤਾਂ ਦੇ ਖਾਤੇ ਵਿਚ ਤੁਰੰਤ ਪਾਵੇ। ਜ਼ਿਲਾ ਪ੍ਰੀਸ਼ਦ ਮੈਂਬਰ ਹਰਜੋਤ ਮਾਂਗਟ ਨੇ ਕਿਹਾ ਕਿ ਕੁਝ ਅਫ਼ਸਰਸ਼ਾਹੀ ਸਰਕਾਰ ਦੇ ਦਬਾਅ ਹੇਠ ਆ ਕੇ ਨਿਯਮਾਂ ਦੇ ਉਲਟ ਜਾ ਕੇ ਕੰਮ ਕਰ ਰਹੀ ਹੈ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਨਤੀਜੇ ਭੁਗਤਣੇ ਪੈਣਗੇ।