ਪੱਤਰ ਪੇ੍ਰਰਕ, ਖੰਨਾ : ਸੂਬੇ ਦੇ 7000 ਕੰਪਿਊਟਰ ਅਧਿਆਪਕ ਪਿਛਲੇ 1 ਦਹਾਕੇ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਵੱਖ-ਵੱਖ ਸਮਿਆਂ 'ਤੇ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਮੀਟਿੰਗ ਹੋ ਚੁੱਕੀ ਹੈ, ਕਈ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਮਤੀ ਵੀ ਪ੍ਰਗਟ ਕੀਤੀ ਹੈ ਪਰ ਇਸ ਸਬੰਧੀ ਵਿਭਾਗ ਦੀ ਿਢੱਲੀ ਕਾਰਵਾਈ ਤੇ ਲਾਰੇ ਲੱਪੇ ਵਾਲੀ ਨੀਤੀ ਦੇ ਚੱਲਦੇ ਸੂਬੇ ਦੇ ਸਮੂਹ ਕੰਪਿਊਟਰ ਅਧਿਆਪਕ ਨਿਰਾਸ਼ਾ ਦੇ ਆਲਮ 'ਚ ਹਨ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਤੇ ਸੂਬਾ ਕਮੇਟੀ ਮੈਂਬਰ ਅਰੁਨਦੀਪ ਸਿੰਘ ਸੈਦਪੁਰ ਨੇ ਕਹੇ। ਉਨਾਂ੍ਹ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦਾ ਮਸਲਾ ਮੁੱਢਲੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ 'ਚ ਮਰਜ ਕੀਤਾ ਜਾਵੇ ਤੇ ਪਿਛਲੇ ਦਿਨੀਂ ਜਥੇਬੰਦੀ ਦੀਆਂ ਸਰਕਾਰ ਨਾਲ ਹੋਈਆਂ ਪੈਨਲ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਇਕ ਫਾਈਲ ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਆਦੇਸ਼ਾਂ ਨਾਲ ਤਿਆਰ ਕਰਕੇ ਵਿੱਤ ਵਿਭਾਗ ਨੂੰ ਪ੍ਰਵਾਨਗੀ ਲਈ ਭੇਜੀ ਗਈ ਹੈ। ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਉਸ ਫਾਈਲ ਨੂੰ ਪਾਸ ਨਹੀਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਇਸ ਮਸਲੇ ਵਿੱਚ ਦਖ਼ਲ ਦੇ ਕੇ ਇਹ ਫਾਈਲ ਜਲਦ ਪਾਸ ਕਰਵਾਉਣ ਤੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਜਲਦ ਹੱਲ ਕਰਨ। ਇਸ ਮੌਕੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਰਵੀਇੰਦਰ ਸਿੰਘ ਮੰਡੇਰ, ਹਰਜੀਤ ਸਿੰਘ ਸੰਧੂ, ਅਨਿਲ ਐਰੀ, ਪਰਮਿੰਦਰ ਸਿੰਘ ਭੁੱਲਰ,ਅਮਰਦੀਪ ਸਿੰਘ ਮੋਗਾ, ਹਰਮਿੰਦਰ ਸਿੰਘ ਸੰਧੂ ਗੁਰਪ੍ਰਰੀਤ ਸਿੰਘ ਟੌਹੜਾ, ਏਕਮਉਂਕਾਰ ਸਿੰਘ ਬਠਿੰਡਾ ਆਦਿ ਹਾਜ਼ਰ ਸਨ।