ਈਸਟਵੁੱਡ ਇੰਟਰਨੈਸ਼ਨਲ ਸਕੂਲ ’ਚ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ
ਿਰਪੀਟ ਈਸਟਵੁੱਡ ਇੰਟਰਨੈਸ਼ਨਲ ਸਕੂਲ ’ਚ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ
Publish Date: Sat, 25 Apr 2026 07:22 PM (IST)
Updated Date: Sun, 26 Apr 2026 04:16 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ ਡਾ. ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦਮਨਜੀਤ ਸਿੰਘ ਮੋਹੀ ਨੇ ਮੁੱਖ ਮਹਿਮਾਨ ਵਜੋਂ ਅਤੇ ਉਪ ਚੇਅਰਮੈਨ ਸੁਖਦੇਵ ਰਾਜ ਗੋਇਲ ਨੇ ਖਾਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ‘ਜੋ ਮਾਂਗੇ ਠਾਕੁਰ ਆਪਣੇ ਤੇ ਸੋਈ ਸੋਈ ਦੇਵੈ’ ਸ਼ਬਦ ਗਾ ਕੇ ਕੀਤੀ ਗਈ। ਪਿ੍ੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਆਏ ਹੋਏ ਮਹਿਮਾਨਾਂ ਦਾ ਫੁੱਲ ਭੇਂਟ ਕਰਕੇ ਸੁਆਗਤ ਕੀਤਾ ਅਤੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥਣ ਪਰਮਿੰਦਰ ਕੌਰ ਅਤੇ ਉਸ ਦੀਆਂ ਸਾਥਣਾਂ ਤੇ ਪਹਿਲੀ ਜਮਾਤ ’ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਵੱਲੋਂ ‘ਡਾਂਸ’ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੇ ਅਗਲੇ ਪੜਾਅ ’ਚ ਪ੍ਰਧਾਨ ਦਮਨਜੀਤ ਸਿੰਘ ਮੋਹੀ , ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ਨੇ ਯੂਕੇਜੀ ਵਿੱਚੋਂ ਪਹਿਲੀ ਜਮਾਤ ਵਿੱਚ ਪਹੁੰਚੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।ਇਸ ਮੌਕੇ ਪ੍ਰਧਾਨ ਦਮਨਜੀਤ ਸਿੰਘ ਮੋਹੀ ਨੇ ਪਹਿਲੀ ਜਮਾਤ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਹ ਬੱਚੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧ ਕੇ, ਮੁਕਾਮ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ। ਇਸ ਉਪਰੰਤ ਪਿ੍ੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਪਹਿਲੀ ਜਮਾਤ ਵਿੱਚ ਪਹੁੰਚੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਬੱਚੇ ਸਿੱਖਿਆ ਦੇ ਨਾਲ-ਨਾਲ ਹੋਰ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣਗੇ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।