ਸ੍ਰੀ ਹਰਕ੍ਰਿਸ਼ਨ ਸਾਹਿਬ ਸਕੂਲ ’ਚ ਕਰਵਾਈ ਗ੍ਰੈਜੂਏਸ਼ਨ ਸੈਰਾਮਨੀ
ਸ੍ਰੀ ਹਰਕ੍ਰਿਸ਼ਨ ਸਾਹਿਬ ਸਕੂਲ ’ਚ ਕਰਵਾਈ ਗ੍ਰੈਜੂਏਸ਼ਨ ਸੈਰਾਮਨੀ
Publish Date: Tue, 05 May 2026 07:06 PM (IST)
Updated Date: Wed, 06 May 2026 04:12 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਕਿੰਡਰਗਾਰਟਨ ਵਿੰਗ ਚੋਂ ਪਾਸ ਹੋ ਕੇ ਪ੍ਰਾਇਮਰੀ ਵਿੰਗ ਵਿੱਚ ਦਾਖ਼ਲ ਹੋਣ ਵਾਲੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਪ੍ਰੋਗਰਾਮ ਦਾ ਆਗਾਜ਼ ਸਰਸਵਤੀ ਵੰਦਨਾ ਨਾਲ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਵੈਲਕਮ ਡਾਂਸ ਪੇਸ਼ ਕੀਤਾ ਗਿਆ। ਸਾਰੇ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਡਿਗਰੀ ਪ੍ਰਦਾਨ ਕਰਨ ਲਈ ਕਾਲੇ ਰੰਗ ਦੇ ਕੋਟ ਪਹਿਨਾ ਕੇ ਸਟੇਜ ਦੇ ਉੱਪਰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਵੀ ਮੌਜੂਦ ਸਨ। ਬੱਚਿਆਂ ਨੂੰ ਡਿਗਰੀਆਂ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚ ਹੀ ਸਾਨੂੰ ਦੇਸ਼ ਦਾ ਸੁਨਹਿਰਾ ਭਵਿੱਖ ਨਜ਼ਰ ਆਉਂਦਾ ਹੈ ਅਤੇ ਸਕੂਲ ਵੱਲੋਂ ਇਨ੍ਹਾਂ ਬੱਚਿਆਂ ਨੂੰ ਜ਼ਿੰਦਗੀ ਦੇ ਵਿੱਚ ਮਿਥਿਆ ਟੀਚਾ ਪ੍ਰਾਪਤ ਕਰਨ ਲਈ ਜੀਅ ਤੋੜ ਮਿਹਨਤ ਕੀਤੀ ਅਤੇ ਕਰਵਾਈ ਜਾ ਰਹੀ ਹੈ। ਛੋਟੇ ਛੋਟੇ ਬੱਚਿਆਂ ਦੇ ਹੱਥਾਂ ਵਿੱਚ ਡਿਗਰੀਆਂ ਫੜੀਆਂ ਦੇਖ ਕੇ ਆਪਣੇ ਬੱਚਿਆਂ ਦੇ ਭਵਿੱਖ ਲਈ ਮਾਪਿਆਂ ਦੇ ਚਿਹਰੇ ਤੇ ਇੱਕ ਆਸ ਤੇ ਉਮੀਦ ਹੋਰ ਪਰਪੱਕ ਨਜ਼ਰ ਆ ਰਹੀ ਸੀ। ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ ਜਿਸ ਦੇ ਲਈ ਉਨ੍ਹਾਂ ਨੇ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ । ਪ੍ਰਿੰਸੀਪਲ ਪੂਨਮ ਸ਼ਰਮਾ ਨੇ ਮਾਪਿਆਂ ਦੇ ਇਨ੍ਹਾਂ ਸ਼ਬਦਾਂ ਨੂੰ ਸਿਰ ਮੱਥੇ ਲੈਂਦੇ ਹੋਏ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਉੱਨਤ ਭਵਿੱਖ ਲਈ ਕਾਮਨਾ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਛੋਟੇ ਬੱਚਿਆਂ ਨੇ ਭੰਗੜਾ ਪੇਸ਼ ਕਰਕੇ ਸਭ ਦਾ ਦਿਲ ਜਿੱਤ ਲਿਆ।