- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਨਕਸ਼ਾਹੀ ਸੰਮਤ 558 ਦੀ ਪ੍ਰਾਰੰਭਤਾ ਮੌਕੇ ਵਿਸ਼ਾਲ ਕੀਰਤਨ ਸਮਾਗਮ

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ
ਲੁਧਿਆਣਾ : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਨਾਨਕਸ਼ਾਹੀ ਸੰਮਤ 558 ਦੀ ਪ੍ਰਾਰੰਭਤਾ ਨੂੰ ਸਮਰਪਿਤ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਰਾਜਦੀਪ ਸਿੰਘ ਯੂਐੱਸਏ. ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਉਪਰੰਤ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਸੰਮਤ 558 ਦਾ ਨਵਾਂ ਸਾਲ ਸਮੁੱਚੀ ਮਨੁੱਖਤਾ ਲਈ ਖੁਸ਼ੀਆਂ, ਖੇੜਿਆਂ ਅਤੇ ਖੁਸ਼ਹਾਲੀ ਭਰਿਆ ਸਾਬਤ ਹੋਵੇ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਆਰੰਭ ਹੋਇਆ ਨਾਨਕਸ਼ਾਹੀ ਸੰਮਤ 558 ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ ਹੋਵੇ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨ ਪੀੜੀ ਗੁਰਬਾਣੀ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੀ ਧਾਰਨੀ ਬਣੇ। ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਵੱਲੋਂ ਸਾਂਝੇ ਤੌਰ ‘ਤੇ ਭਾਈ ਗਗਨਪ੍ਰੀਤ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਰਾਜਦੀਪ ਸਿੰਘ ਯੂ.ਐਸ.ਏ. ਵਾਲਿਆਂ ਦੇ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲੇ ਆਪਣੇ ਜੱਥੇ ਸਮੇਤ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰੀਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟਿਆਨੀ, ਬਲਜੀਤ ਸਿੰਘ ਦੂਆ , ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੜ, ਹਰਵਿੰਦਰ ਸਿੰਘ , ਜਤਿੰਦਰ ਸਿੰਘ ਪ੍ਰਧਾਨ, ਐਨਐਸ. ਕਥੂਰੀਆਂ, ਡਾ. ਵੀਰ ਸਿੰਘ, ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੜ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ (ਬਾਵਾ ਮਸਾਲਾ), ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।