- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਰੇਰੂ ਸਾਹਿਬ ਸਾਹਨੇਵਾਲ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਸਮਾਗਮ

-ਆਗੂਆਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਥਕ ਏਕਤਾ ਦਾ ਕੀਤਾ ਪ੍ਰਗਟਾਵਾ
ਫੋਟੋ ਨੰਬਰ-6,7
ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਪੰਥਕ ਮਸਲਿਆਂ ਦੇ ਹੱਲ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਮੌਜੂਦਾ ਸਮੇਂ ਦੌਰਾਨ ਪੰਥ ਨੂੰ ਦਰਪੇਸ਼ ਚੁਣੌਤੀਆਂ ’ਤੇ ਵਿਚਾਰ-ਵਟਾਂਦਰੇ ਲਈ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਜੀਟੀ ਰੋਡ ਸਾਹਨੇਵਾਲ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ, ਪੰਥਕ ਆਗੂਆਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕਰਦਿਆਂ ਪੰਥਕ ਏਕਤਾ ਦਾ ਪ੍ਰਗਟਾਵਾ ਕੀਤਾ। ਇਹ ਸਮਾਗਮ ਪੰਥਕ ਕੌਂਸਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਅਤੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਪੰਥਕ ਕੌਂਸਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਸਮੇਤ ਹੋਰ ਪੰਥਕ ਆਗੂਆਂ ਨੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਪੰਥਕ ਏਕਤਾ, ਆਪਸੀ ਭਾਈਚਾਰੇ ਅਤੇ ਸਾਂਝੇ ਵਿਚਾਰਾਂ ਨਾਲ ਅੱਗੇ ਵਧਣ ਦੀ ਲੋੜ ’ਤੇ ਜ਼ੋਰ ਦਿੱਤਾ।
ਬੀਬੀ ਸਤਵੰਤ ਕੌਰ ਨੇ ਕਿਹਾ ਕਿ ਅੱਜ ਪੰਥ ਨੂੰ ਇਕੱਠੇ ਹੋ ਕੇ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਲੋੜ ਹੈ। ਉਨ੍ਹਾਂ ਸਮੂਹ ਪੰਥ ਦਰਦੀਆਂ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰਜੇ ਪਲੇਟਫਾਰਮ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਨਿੱਜੀ ਵਿਰੋਧਾਂ ਤੋਂ ਉੱਪਰ ਉੱਠ ਕੇ ਪੰਥਕ ਭਲਾਈ ਲਈ ਇਕੱਠੇ ਹੋਣ। ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਅਤੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪੰਥਕ ਮਸਲਿਆਂ ਦੇ ਹੱਲ ਲਈ ਸੰਗਤਾਂ ਦੀ ਭਾਗੀਦਾਰੀ ਅਤੇ ਸਾਂਝੀ ਸੋਚ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਰ ਸਮੇਂ ਇਕੱਠੇ ਹੋ ਕੇ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਅੱਜ ਵੀ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਵੱਲੋਂ 7 ਮਤੇ ਪੜੇ ਗਏ ਅਤੇ ਸਿੱਖ ਸੰਗਤਾਂ ਵੱਲੋਂ ਜੈਕਾਰੇ ਲਾ ਕੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਵਾਇਸ ਪ੍ਰਧਾਨ ਮਲਕੀਤ ਸਿੰਘ ਹਰਾ ਸਮੇਤ ਹੋਰ ਮੈਂਬਰਾਂ ਵੱਲੋਂ ਚੇਅਰਪਰਸਨ ਬੀਬੀ ਸਤਵੰਤ ਕੌਰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੋਹਨ ਸਿੰਘ ਵਾਲੀਆ ਸਾਬਕਾ ਵੀਸੀ, ਰਾਜਦੇਵ ਸਿੰਘ ਖ਼ਾਲਸਾ ਸਾਬਕਾ ਐਮਪੀ,ਅਜੈਪਾਲ ਸਿੰਘ ਬਰਾੜ, ਕਰਨੈਲ ਸਿੰਘ ਪੀਰ ਮੁਹੰਮਦ, ਜਸਵੀਰ ਸਿੰਘ ਘੁੰਮਣ, ਹਰਬੰਸ ਸਿੰਘ ਮੰਝਪੁਰ, ਡਾ. ਮੁਖਤਿਆਰ ਸਿੰਘ ਫਿਰੋਜ਼ਪੁਰ ਜਰਨਲ ਸਕੱਤਰ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਬਲਦੇਵ ਸਿੰਘ ਮਾਣੂਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਗੁਰਿੰਦਰ ਸਿੰਘ ਗੋਗੀ ਜ਼ਿਲ੍ਹਾ ਪ੍ਰਧਾਨ ਰੋਪੜ, ਪਰਮਜੀਤ ਸਿੰਘ ਭੰਗੂ ਮੈਂਬਰ ਪੰਥਕ ਕੌਂਸਲ, ਬਲਵੰਤ ਸਿੰਘ ਮੁਕਤਸਰ ਸਾਹਿਬ ਮੈਂਬਰ ਪੰਥਕ ਕੌਂਸਲ, ਭਾਈ ਬਲਦੀਪ ਸਿੰਘ ਰਾਮੂਵਾਲਾ ਮੈਂਬਰ ਪੰਥਕ ਕੌਂਸਲ, ਜਸਪਾਲ ਸਿੰਘ ਫਿਰੋਜ਼ਪੁਰ, ਸੁਖਵੰਤ ਸਿੰਘ ਪੰਜਲੈਂਡ ਵਰਕਿੰਗ ਕਮੇਟੀ ਮੈਂਬਰ, ਗੁਰਵਿੰਦਰ ਸਿੰਘ ਸ਼ਾਮਪੁਰ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਕੰਵਰ ਚੜਤ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ, ਜ਼ੁਲਫ਼ਕਾਰ ਅਲੀ ਮਾਲੇਰਕੋਟਲਾ, ਸਫੀਕ ਚੌਹਾਨ, ਹਰਮਿੰਦਰ ਸਿੰਘ ਗੱਗੜਪੁਰ ਵਰਕਿੰਗ ਕਮੇਟੀ ਮੈਂਬਰ, ਅਵਰਿੰਦਰ ਸਿੰਘ ਬੰਨੀ ਬਰਾੜ, ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ਼੍ਰੋਮਣੀ ਕਮੇਟੀ, ਰਘਵੀਰ ਸਿੰਘ ਰਾਜਾਸੰਸ਼ੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ,ਕਰਨੈਲ ਸਿੰਘ ਭਾਵੜਾ,ਡਾ ਮੋਹਨ ਸਿੰਘ ਲਾਲਕਾ, ਪੁਸ਼ਵਿੰਦਰ ਸਿੰਘ ਜੰਮੂ ਕਸ਼ਮੀਰ, ਕਰਮਜੀਤ ਸਿੰਘ ਭੈਰੋਮੰਨਾ, ਬਲਵਿੰਦਰ ਸਿੰਘ ਤਾਜਪੁਰ,ਬਲਵਿੰਦਰ ਸਿੰਘ ਭੁੰਮਾ, ਕੁਲਵਿੰਦਰ ਸਿੰਘ ਬੱਦੀ,ਅਮਰੀਕ ਸਿੰਘ ਬੱਤਰਾ,ਹਰਜੀਵਨ ਸਿੰਘ ਦੋਰਾਹਾ, ਹਰਭਜਨ ਸਿੰਘ ਦੇਹਰਾਦੂਨ, ਮਾਸਟਰ ਜੌਹਰ ਸਿੰਘ ਸਾਬਕਾ ਵਿਧਾਇਕ, ਮਨਮੋਹਨ ਸਿੰਘ ਖੇੜਾ,ਬੂਟਾ ਸਿੰਘ ਆਦਿ ਭਾਰੀ ਗਿਣਤੀ ਸਿੱਖ ਸੰਗਤਾਂ ਹਾਜ਼ਰ ਸਨ।