ਰਾਜਿੰਦਰ ਸਿੰਘ ਡਾਂਗੋ, ਪੱਖੋਵਾਲ : ਆਕਸਫੋਰਡ ਆਈਲੈਟਸ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਆਈਲੈਟਸ 'ਚੋਂ 8.5 ਬੈਂਡ ਪ੍ਰਰਾਪਤ ਕੀਤੇ। ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮਡੀ ਵਰਿੰਦਰਪਾਲ ਸਿੰਘ ਨੇ ਦੱਸਿਆ ਸੰਸਥਾ ਦੇ ਵਿਦਿਆਰਥੀਆਂ ਦੀ ਕਾਮਯਾਬੀ ਪਿਛੇ ਮਿਹਨਤੀ ਸਟਾਫ ਦੀ ਸਖਤ ਮਿਹਨਤ ਹੈ।

ਇਸ ਮੌਕੇ ਸੰਸਥਾ ਦੇ ਮੁਖੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਹੁਣੇ ਆਏ ਆਈਲੈਟਸ ਦੇ ਨਤੀਜਿਆਂ 'ਚੋਂ ਗੁਰਲੀਨ ਕੌਰ ਨੇ 8.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਸੰਸਥਾ ਵੱਲੋਂ ਵਿਦੇਸ਼ 'ਚ ਬੈਠੇ ਵਿਦਿਆਰਥੀਆਂ ਨੂੰ ਵੀ ਆਨਲਾਈਨ ਕਲਾਸਾਂ ਦੀ ਸਹੂਲਤ ਦਿੱਤੀ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਘੱਟ ਖਰਚੇ 'ਚ ਕੰਮ ਦੇ ਨਾਲ ਨਾਲ ਆਪਣੀ ਪੜ੍ਹਾਈ ਨੂੰ ਜਾਰੀ ਰੱਖਦੇ ਹਨ। ਉਨ੍ਹਾਂ ਦੱਸਿਆ ਸੰਸਥਾ ਵਲੋਂ ਆਈਲੈਟਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫ਼ਤ ਮੋਕ ਟੈਸਟ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਮੌਕੇ ਅਰਸ਼ਦੀਪ ਕੌਰ, ਪ੍ਰਭਜੀਤ ਕੌਰ, ਸੰਦੀਪ ਕੌਰ, ਸੁਖਜਿੰਦਰ ਸਿੰਘ, ਰਮਨਜੋਤ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।