ਗੁੱਜਰਵਾਲ ਫੁੱਟਬਾਲ ਅਕੈਡਮੀ ਦੀਆਂ ਖਿਡਾਰਨਾਂ ਨੇ ਸਟੇਟ ਖੇਡਾਂ ’ਚ ਮਾਰੀ ਬਾਜ਼ੀ ਗੁੱਜਰਵਾਲ ਫੁੱਟਬਾਲ ਅਕੈਡਮੀ ਦੀਆਂ ਖਿਡਾਰਨਾਂ ਨੇ ਸਟੇਟ ਖੇਡਾਂ ’ਚ ਮਾਰੀ ਬਾਜ਼ੀ
Publish Date: Tue, 17 Nov 2026 06:23 PM (IST)
Updated Date: Tue, 17 Nov 2026 06:27 PM (IST)
ਜਗਦੇਵ ਗਰੇਵਾਲ, ਪੰਜਾਬੀ ਜਾਗਰਣ ਜੋਧਾਂ : ਦਾਖਾ ਦੇ ਹਾਈਟੈੱਕ ਗਰਾਊਂਡ ਵਿਖੇ ਕਰਵਾਈਆਂ ਗਈਆਂ ਅੰਤਰ-ਜ਼ਿਲ੍ਹਾ ਸਟੇਟ ਖੇਡਾਂ ਦੌਰਾਨ ਅੰਡਰ 17 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੁਸ਼ਿਆਰਪੁਰ ਦੀ ਟੀਮ ਨੂੰ ਫਸਵੇਂ ਮੁਕਾਬਲੇ ਵਿੱਚ 1-0 ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਜੇਤੂ ਟੀਮ ਵਿੱਚ ਗੁੱਜਰਵਾਲ ਫੁੱਟਬਾਲ ਅਕੈਡਮੀ ਦੀਆਂ ਛੇ ਖਿਡਾਰਨਾਂ ਸ਼ਾਮਲ ਸਨ। ਇਨ੍ਹਾਂ ਖਿਡਾਰਨਾਂ ਦੀ ਪ੍ਰਾਪਤੀ ਨਾਲ ਪਿੰਡ ਗੁੱਜਰਵਾਲ ਅਤੇ ਅਕੈਡਮੀ ਦਾ ਮਾਣ ਵਧਿਆ ਹੈ। ਕੋਚ ਗੋਪੀ ਥਾਪਾ ਅਤੇ ਟੀਮ ਇੰਚਾਰਜ ਠਾਕੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਗੁਰਜੀਤ ਸਿੰਘ ਗਰੇਵਾਲ, ਸੰਤ ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ ਅਤੇ ਚਰਨਜੀਤ ਸਿੰਘ ਗਰੇਵਾਲ ਨੇ ਖਿਡਾਰਨਾਂ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਮੁਖੀਆਂ, ਅਧਿਆਪਕਾਂ, ਡੀਪੀਜ਼ ਅਤੇ ਗੁੱਜਰਵਾਲ ਫੁੱਟਬਾਲ ਅਕੈਡਮੀ ਨੂੰ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੜਕੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਪ੍ਰਾਪਤ ਕੀਤੀਆਂ ਜਾ ਰਹੀਆਂ ਇਹ ਪ੍ਰਾਪਤੀਆਂ ਹੋਰਨਾਂ ਬੱਚੀਆਂ ਲਈ ਵੀ ਪ੍ਰੇਰਨਾ ਸਰੋਤ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੀਆਂ ਧੀਆਂ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਨਵੀਆਂ ਮੱਲਾਂ ਮਾਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੀਆਂ।