ਸਿੱਖਿਆ ਇਨਸਾਨ ਦੀ ਸਭ ਤੋਂ ਵੱਡੀ ਤੇ ਅਨਮੋਲ ਪੂੰਜੀ : ਕੈਬਨਿਟ ਮੰਤਰੀ ਸੌਂਦ ਗੁਲਜਾਰ ਗਰੁੱਪ ਵੱਲੋਂ ਭਵਿੱਖ ਦੇ ਨਿਰਮਾਤਾਵਾਂ ਨੁੰ ਡਿਗਰੀ ਪ੍ਰਦਾਨ ਕੀਤੀਆਂ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪ੍ਰਦਾਨ ਕੀਤੀਆਂ ਡਿਗਰੀਆਂ
Publish Date: Mon, 27 Jul 2026 09:08 PM (IST)
Updated Date: Tue, 28 Jul 2026 04:10 AM (IST)
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਕਨਵੋਕੇਸ਼ਨ ਸਮਾਰੋਹ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਗਿਆਨ, ਉਤਸ਼ਾਹ ਤੇ ਉਪਲਬਧੀਆਂ ਨਾਲ ਭਰਪੂਰ ਇੱਕ ਸ਼ਾਨਦਾਰ ਮਾਹੌਲ ਵਿੱਚ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 14ਵਾਂ ਸਾਲਾਨਾ ਕਨਵੋਕੇਸ਼ਨ ਸਮਾਰੋਹ ਬੜੀ ਸ਼ਾਨੋ-ਸ਼ੌਕਤ ਅਤੇ ਧੂਮ-ਧਾਮ ਨਾਲ ਸੰਪੰਨ ਹੋਇਆ। ਇਸ ਵੱਕਾਰੀ ਸਮਾਰੋਹ ਦੌਰਾਨ ਵੱਖ-ਵੱਖ ਕੋਰਸਾਂ ਦੇ ਹੋਣਹਾਰ ਵਿਦਿਆਰਥੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਹਾਸਲ ਕਰਨ ਵਾਲੇ ਪ੍ਰਤਿਭਾਵਾਨ ਵਿਦਿਆਰਥੀਆਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਸਨ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਨਵਦੀਪਕ ਸੰਧੂ, ਰਜਿਸਟਰਾਰ, ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਆਪਣੇ ਜੋਸ਼ੀਲੇ ਸੰਬੋਧਨ ਦੌਰਾਨ ਤਰੁਣਪ੍ਰੀਤ ਸਿੰਘ ਸੌਂਦ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਵਧਾਈ ਦਿੰਦਿਆਂ ਕਿਹਾ ਕਿ ਕਨਵੋਕੇਸ਼ਨ ਸਿਰਫ਼ ਡਿਗਰੀ ਹਾਸਲ ਕਰਨ ਦਾ ਪੜਾਅ ਨਹੀਂ, ਸਗੋਂ ਜ਼ਿੰਦਗੀ ਦੇ ਨਵੇਂ ਸੁਪਨਿਆਂ ਤੇ ਵੱਡੀਆਂ ਜ਼ਿੰਮੇਵਾਰੀਆਂ ਦੀ ਅਸਲ ਸ਼ੁਰੂਆਤ ਹੈ। ਉਨ੍ਹਾਂ ਨੇ ਨੌਜਵਾਨਾਂ ਆਪਣੇ ਹੁਨਰ ਤੇ ਸੋਚ ਨਾਲ ਸਮਾਜ ਅਤੇ ਦੇਸ਼ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਪ੍ਰੇਰਿਤ ਕੀਤਾ। ਡਾ. ਨਵਦੀਪਕ ਸੰਧੂ ਨੇ ਵਿਦਿਆਰਥੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ’ਚ ਨਿਰੰਤਰ ਕੁਝ ਨਾ ਕੁਝ ਸਿੱਖਦੇ ਰਹਿਣਾ, ਨਵੀਨਤਾ ਅਪਣਾਉਣਾ ਤੇ ਉੱਚੇ ਨੈਤਿਕ ਕਦਰਾਂ-ਕੀਮਤਾਂ ਤੇ ਪਹਿਰਾ ਦੇਣਾ ਹੀ ਅਸਲ ਸਫ਼ਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਜੀਜੀਆਈ ਵੱਲੋਂ ਵਿਦਿਆਰਥੀਆਂ ਉਦਯੋਗ-ਕੇਂਦਰਿਤ ਤੇ ਮਿਆਰੀ ਸਿੱਖਿਆ ਦੇਣ ਦੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਇਨਸਾਨ ਦੀ ਸਭ ਤੋਂ ਵੱਡੀ ਅਤੇ ਅਨਮੋਲ ਪੂੰਜੀ ਹੈ, ਜੋ ਕਦੇ ਘਟਦੀ ਨਹੀਂ। ਉਨ੍ਹਾਂ ਵਿਦਿਆਰਥੀਆਂ ਇਮਾਨਦਾਰੀ, ਸਖ਼ਤ ਮਿਹਨਤ ਅਤੇ ਸੇਵਾ ਭਾਵਨਾ ਨਾਲ ਅੱਗੇ ਵਧਣ ਦਾ ਹੋਕਾ ਦਿੱਤਾ। ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਗੁਲਜ਼ਾਰ ਗਰੁੱਪ ਹਮੇਸ਼ਾ ਵਿਦਿਆਰਥੀਆਂ ਵਿਸ਼ਵ ਪੱਧਰੀ ਸਿੱਖਿਆ ਤੇ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਗ੍ਰੈਜੂਏਟ ਆਪਣੇ ਗਿਆਨ ਅਤੇ ਚੰਗੇ ਸੰਸਕਾਰਾਂ ਰਾਹੀਂ ਸੰਸਥਾ ਅਤੇ ਦੇਸ਼ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕਰਨਗੇ। ਡਿਗਰੀਆਂ ਹੱਥ ’ਚ ਆਉਂਦਿਆਂ ਹੀ ਵਿਦਿਆਰਥੀਆਂ ਦੇ ਚਿਹਰਿਆਂ ਤੇ ਚਮਕ ਤੇ ਮਾਪਿਆਂ ਦੀਆਂ ਅੱਖਾਂ ਵਿੱਚ ਮਾਣ ਸਾਫ਼ ਦੇਖਣ ਮਿਲਿਆ। ਵਿਦਿਆਰਥੀਆਂ ਨੇ ਹਵਾ ’ਚ ਆਪਣੀਆਂ ਕੈਪਸ ਉਛਾਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।ਇਸ ਦੇ ਨਾਲ ਹੀ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਪ੍ਰਤਿਭਾਵਾਨ ਵਿਦਿਆਰਥੀਆਂ ਟਰਾਫੀਆਂ ਤੇ ਸਰਟੀਫਿਕੇਟਾਂ ਨਾਲ ਵਿਸ਼ੇਸ਼ ਤੌਰ ਤੇ ਨਿਵਾਜਿਆ ਗਿਆ। ਸਮਾਗਮ ਦੇ ਅੰਤ ’ਚ ਰਾਸ਼ਟਰੀ ਗਾਨ ਨਾਲ ਇਸ ਯਾਦਗਾਰੀ ਸਮਾਰੋਹ ਦੀ ਸਮਾਪਤੀ ਹੋਈ।