ਲੁਧਿਆਣਾ 'ਚ ਹੋਈ ਠਾਹ-ਠਾਹ , ਵਿਦੇਸ਼ੀ ਮਹਿਲਾ ਦੇ ਮਾਰੀ ਗੋਲੀ; ਹਿਰਾਸਤ 'ਚ ਮੁਲਜ਼ਮ
ਉਧਰੋਂ ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖਿਲਾਫ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਦਰ ਦੀ ਪੁਲਿਸ ਦੇ ਮੁਤਾਬਕ ਮਹਿਲਾ ਦੀ ਪਛਾਣ ਉਜਬੇਕਿਸਤਾਨ ਦੀ ਰਹਿਣ ਵਾਲੀ ਅਸਲੀਗੁਨ ਸਪਾਰੋਆ ਵਜੋਂ ਹੋਈ ਹੈ।
Publish Date: Thu, 18 Dec 2025 12:03 PM (IST)
Updated Date: Thu, 18 Dec 2025 12:10 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਸ਼ਹਿਰ ਦੇ ਪੱਖੋਵਾਲ ਰੋਡ 'ਤੇ ਇੱਕ ਵਿਦੇਸ਼ੀ ਮਹਿਲਾ ਦੀ ਛਾਤੀ ਵਿੱਚ ਗੋਲੀ ਮਾਰ ਦੇਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਨੇ ਨਹੀਂ ਬਲਕਿ ਉਜਬੇਕਿਸਤਾਨ ਦੀ ਰਹਿਣ ਵਾਲੀ ਔਰਤ ਦੇ ਦੋਸਤਾਂ ਨੇ ਹੀ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਔਰਤ ਦੇ ਦੋਸਤ ਉਸ ਨੂੰ ਆਪਣੇ ਨਾਲ ਜਾਣ ਲਈ ਕਹਿ ਰਹੇ ਸਨ , ਇਸੇ ਦੌਰਾਨ ਦੋਵਾਂ ਧਿਰਾਂ ਵਿਚਕਾਰ ਬਹਿਸ ਹੋਈ ਅਤੇ ਮੁਲਜ਼ਮਾਂ 'ਚੋਂ ਇੱਕ ਨੇ ਔਰਤ ਦੇ ਗੋਲੀ ਮਾਰ ਦਿੱਤੀ। ਉਧਰੋਂ ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖਿਲਾਫ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਦਰ ਦੀ ਪੁਲਿਸ ਦੇ ਮੁਤਾਬਕ ਮਹਿਲਾ ਦੀ ਪਛਾਣ ਉਜਬੇਕਿਸਤਾਨ ਦੀ ਰਹਿਣ ਵਾਲੀ ਅਸਲੀਗੁਨ ਸਪਾਰੋਆ ਵਜੋਂ ਹੋਈ ਹੈ।