ਪੱਤਰ ਪੇ੍ਰਰਕ, ਸ੍ਰੀ ਮਾਛੀਵਾੜਾ ਸਾਹਿਬ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਸਮਰਾਲਾ ਹਰਵਿੰਦਰ ਸਿੰਘ ਖਹਿਰਾ ਵਲੋਂ ਹਲਕੇ ਦੇ ਅਸਲਾਧਾਰਕਾਂ ਨੂੰ ਆਪੋ-ਆਪਣੇ ਹਥਿਆਰ ਤੁਰੰਤ ਥਾਣੇ 'ਚ ਜਮਾਂ੍ਹ ਕਰਵਾਉਣ ਦਾ ਹੁਕਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਕਾਰਨ ਚੋਣ ਕਮਿਸ਼ਨ ਵਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋਕਾਂ ਤੋਂ ਹਥਿਆਰ ਜਮ੍ਹਾਂ ਕਰਵਾ ਲਏ ਜਾਣ।

ਡੀਐੱਸਪੀ ਖਹਿਰਾ ਨੇ ਦੱਸਿਆ ਸਮਰਾਲਾ ਤੇ ਮਾਛੀਵਾੜਾ ਅਧੀਨ ਪੈਂਦੇ ਦੋਵੇਂ ਸ਼ਹਿਰਾਂ ਤੇ ਪਿੰਡਾਂ 'ਚ ਬਹੁਤ ਸਾਰੇ ਵਿਅਕਤੀਆਂ ਕੋਲ ਲਾਇਸੈਂਸੀ ਅਸਲਾ ਹੈ, ਉਹ ਚੋਣਾਂ ਤਕ ਆਪਣੇ ਅਧੀਨ ਆਉਂਦੇ ਥਾਣਿਆਂ 'ਚ ਜਮ੍ਹਾਂ ਕਰਵਾ ਦੇਣ। ਉਨ੍ਹਾਂ ਦੱਸਿਆ ਆਉਣ ਵਾਲੇ ਕੁਝ ਦਿਨਾਂ 'ਚ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਗਾ ਦਿੱਤਾ ਜਾਵੇਗਾ ਇਸ ਕਰਕੇ ਕੋਈ ਵੀ ਵਿਅਕਤੀ ਆਪਣਾ ਅਸਲਾ ਲੈ ਕੇ ਬਾਹਰ ਨਾ ਘੁੰਮੇ। ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਜਿੱਥੇ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ ਉਥੇ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ 'ਚ ਲਿਆਂਦੀ ਜਾਵੇਗੀ।