ਗੁਰ ਦਸਮੇਸ਼ ਸੇਵਾ ਸੁਸਾਇਟੀ ਵੱਲੋਂ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Wed, 18 Mar 2026 07:18 PM (IST)
Updated Date: Thu, 19 Mar 2026 04:10 AM (IST)

* ਭਾਈ ਸੁਖਬੀਰ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ ਫੋਟੋ- 29, 30 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਬੀਤੀ ਰਾਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਜਿੱਥੇ ਖਾਲਸਾ ਪੰਥ ਦੀ ਸਿਰਜਣਾ ਕੀਤੀ, ਉੱਥੇ ਜ਼ਬਰ ਤੇ ਜੁਲਮ ਦੇ ਖਿਲਾਫ਼ ਆਪਣੀ ਆਵਾਜ਼ ਨੂੰ ਬੁਲੰਦ ਕਰਕੇ ਨਵੇਂ ਇਤਿਹਾਸ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਗੁਰਿਆਈ ਦਿਵਸ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ। ਉਨ੍ਹਾਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ’ਤੇ ਭਾਈ ਸੁਖਬੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਅੰਦਰ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਮਿੱਢਾ, ਐੱਨਪੀ ਸਿੰਘ ਕਥੂਰੀਆਂ, ਹਰਪਾਲ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਮਹਿੰਦਰ ਸਿੰਘ ਡੰਗ, ਹਰਪ੍ਰੀਤ ਸਿੰਘ ਨੀਟਾ, ਹਰਚਰਨ ਸਿੰਘ ਕਾਲੜਾ, ਅਤੱਰ ਸਿੰਘ ਮਕੱੜ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਜੁਨੇਜਾ, ਰਘਬੀਰ ਸਿੰਘ, ਗੁਰਬਚਨ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਣੀ, ਦਵਿੰਦਰ ਸਿੰਘ ਬਿੱਟੂ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ ਆਦਿ ਹਾਜ਼ਰ ਸਨ।