ਗੁਰੂ ਦਸ਼ਮੇਸ਼ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ
ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਨੇ ਸ੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Wed, 08 Apr 2026 10:48 PM (IST)
Updated Date: Thu, 09 Apr 2026 04:12 AM (IST)

ਫੋਟੋ 26 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ’ਚ ਵਿਸ਼ੇਸ਼ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਜੀਤ ਸਿੰਘ ਪਟਿਆਲੇ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫਾ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨ ਪੀੜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸ਼ਾਂ ਨੂੰ ਵੱਧ ਤੋ ਵੱਧ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਉਨ੍ਹਾਂ ਦਾ ਪ੍ਰਕਾਸ਼ ਪੁਰਬ ਮਨਾਉਣਾ ਸਫਲਾ ਹੋ ਸਕੇਗਾ। ਇਸ ਦੌਰਾਨ ਉਨ੍ਹਾਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ’ਤੇ ਭਾਈ ਬਲਜੀਤ ਸਿੰਘ ਪਟਿਆਲੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਹਰਪਾਲ ਸਿੰਘ ਬੱਤਰਾ, ਭੁਪਿੰਦਰ ਸਿੰਘ ਅਰੋੜਾ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਤੱਰ ਸਿੰਘ ਮਕੱੜ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਵਿਜੈ ਕੁਮਾਰ ਸੂਦ, ਕਵੰਲਪ੍ਰੀਤ ਸਿੰਘ ਸੋਢੀ, ਭੁਪਿੰਦਰ ਸਿੰਘ ਜੁਨੇਜਾ, ਹਰਚਰਨ ਸਿੰਘ ਕਾਲੜਾ, ਇੰਦਰਜੀਤ ਸਿੰਘ ਛਾਬੜਾ, ਕੁਲਜੀਤ ਸਿੰਘ ਖੁਰਾਣਾ, ਐਨਪੀ ਸਿੰਘ ਕਥੂਰੀਆਂ, ਬਲਬੀਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਨੀਟਾ, ਰਘਬੀਰ ਸਿੰਘ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਦਵਿੰਦਰ ਸਿੰਘ ਬਿੱਟੂ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਸਮੇਤ ਸੰਗਤਾਂ ਹਾਜ਼ਰ ਸਨ।