ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਢੋਲੇਵਾਲ ਚੌਕ ਨੇੜੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਰੀ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਨੇ ਕੀਰਤਨ ਦੀ ਸੇਵਾ ਨਿਭਾਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਅਮਨਦੀਪ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕੀਤਾ। ਬੀਬੀਆਂ ਨੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜੁਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ। ਜੱਪ-ਤੱਪ ਚੁਪਹਿਰਾ ਸਮਾਗਮ ’ਚ ਵਾਹਿਗੁਰੂ ਦਾ ਕੀਤਾ ਜਾਪ ਗੁਰਦੁਆਰਾ ਸਾਹਿਬ ਵਿਖੇ ਜੱਪ-ਤੱਪ ਚੁਪਹਿਰਾ ਸਮਾਗਮ ਵੀ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਬੀਬੀਆਂ ਦੇ ਜੱਥਿਆਂ ਸਮੇਤ ਭਾਈ ਸੁਖਦੇਵ ਸਿੰਘ ਅਤੇ ਭਾਈ ਅਮਨਦੀਪ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਵੀ ਕੀਤਾ। ਗੁਰੂ ਘਰ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦੀ ਵੱਡੀ ਗਿਣਤੀ ਨੇ ਆਤਮਿਕ ਰਸ ਦਾ ਆਨੰਦ ਮਾਣਿਆ। ਇਸ ਮੌਕੇ ਭਾਈ ਸੁਖਦੇਵ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜੱਪ-ਤੱਪ ਚੁਪਹਿਰਾ ਸਮਾਗਮ ਸਮਾਗਮ ਮਨ ਦੀ ਸ਼ੁੱਧੀ ਅਤੇ ਜੀਵਨ ਨੂੰ ਗੁਰਬਾਣੀ ਅਨੁਸਾਰ ਢਾਲਣ ਦਾ ਸਾਧਨ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨਾਂ ਨੇ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਜੋ ਸਿਧਾਂਤ ਬਖ਼ਸ਼ਿਆ ਹੈ, ਉਸੇ ਰਾਹ ’ਤੇ ਤੁਰ ਕੇ ਸਾਨੂੰ ਵੀ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨਆਰਆਈ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ , ਸੁਰਿੰਦਰ ਸਿੰਘੰ. ਨਾਰੰਗ ਵੀ ਗੁਰੂ ਘਰ ਨਤਮਸਤਿਕ ਹੋਏ।