ਹੋਲਾ ਮੁਹੱਲਾ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਹੋਲਾ ਮੁਹੱਲਾ ਨੂੰ ਸਮ੍ਰਪਿਤ ਗੁਰਮਤਿ ਸਮਾਗਮ ਅੱਜ
Publish Date: Fri, 27 Feb 2026 08:21 PM (IST)
Updated Date: Sat, 28 Feb 2026 04:08 AM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਗਿਆਨੀ ਸਤਨਾਮ ਸਿੰਘ ਮੁਸਾਫ਼ਿਰ ਦੀ ਪ੍ਰਧਾਨਗੀ ਹੇਠ ਮੈੜ ਦੀ ਚੱਕੀ ਦੇ ਨੇੜੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਹੋਈ। ਇਸ ਦੌਰਾਨ ਹੋਲਾ ਮੁਹੱਲਾ ਨੂੰ ਸਮ੍ਰਪਿਤ ਗੁਰਮਿਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗਿਆਨੀ ਸਤਨਾਮ ਸਿੰਘ ਮੁਸਾਫ਼ਿਰ ਨੇ ਦੱਸਿਆ ਕਿ ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਨਿਚਰਵਾਰ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਗਲੀ ਨੰਬਰ ਦੋ ਈਸ਼ਰ ਨਗਰ ਬਲਾਕ ਸੀ ਸੂਆ ਰੋਡ ਵਿਖੇ ਹੋਲਾ ਮੁਹੱਲਾ ਨੂੰ ਲੈਕੇ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗ੍ਰੰਥੀ ਸਭਾ ਵੱਲੋਂ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ। ਪ੍ਰਧਾਨ ਗਿਆਨੀ ਸਤਨਾਮ ਸਿੰਘ ਮੁਸਾਫਿਰ ਅਤੇ ਜਰਨਲ ਸਕੱਤਰ ਗਿਆਨੀ ਚਰਨਜੀਤ ਸਿੰਘ ਚੰਦਨ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੋਲਾ ਮੁਹੱਲਾ ਨੂੰ ਸਮ੍ਰਪਿਤ ਗੁਰਮਿਤ ਸਮਾਗਮ ਦੀ ਅਰੰਭਤਾ ਸ਼ਾਮ 6 ਵਜੇ ਤੋਂ ਹੋਵੇਗੀ ਅਤੇ ਰਾਤ 9 ਵਜੇ ਤੱਕ ਨਿਰੰਤਰ ਗੁਰਬਾਣੀ ਦੇ ਪ੍ਰਵਾਹ ਚੱਲਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਰਾਗੀ ਸਿੰਘਾਂ ਤੇ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਹਾਜ਼ਰੀ ਲਗਵਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਗਿਆਨੀ ਸਤਨਾਮ ਸਿੰਘ ਮੁਸਾਫ਼ਿਰ, ਜਨ. ਸਕੱਤਰ ਗਿਆਨੀ ਚਰਨਜੀਤ ਸਿੰਘ ਚੰਦਨ, ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਦਿਆ ਸਿੰਘ, ਖਜਾਨਚੀ ਗੁਰਬਾਜ ਸਿੰਘ, ਮੁੱਖ ਬੁਲਾਰਾ ਜਸਪ੍ਰੀਤ ਸਿੰਘ, ਲੁਹਾਰਾ ਸਰਕਲ ਦੇ ਪ੍ਰਧਾਨ ਜਗਦੀਪ ਸਿੰਘ, ਦਫਤਰ ਸਕੱਤਰ ਸਤਵੰਤ ਸਿੰਘ, ਆਈਡੀ ਮੈਨੇਜਰ ਮਨਜੋਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ, ਅਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।