ਜ਼ਰੂਰੀ)---ਡਾਇਰੈਕਟਰ ਗੁਰਪ੍ਰੀਤ ਕੌਰ ਨੂੰ ਸਦਮਾ, ਮਾਤਾ ਦਾ ਦੇਹਾਂਤ
ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Wed, 15 Apr 2026 08:48 PM (IST)
Updated Date: Thu, 16 Apr 2026 04:09 AM (IST)
ਫੋਟੋ- 54 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ 71 ਸਾਲਾ ਮਾਤਾ ਪਰਮਜੀਤ ਕੌਰ ਪਤਨੀ ਜਰਨੈਲ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਸਵਰਗਵਾਸੀ ਮਾਤਾ ਪਰਮਜੀਤ ਕੌਰ ਦੀ ਦੇਹ ਦਾ ਅੰਤਿਮ ਸੰਸਕਾਰ 16 ਅਪ੍ਰੈਲ ਨੂੰ ਦੁਪਿਹਰ 1 ਵਜੇ ਪ੍ਰੇਮ ਕਾਲੋਨੀ ਨੰਦਪੁਰ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।