VIDEO : ਲੁਧਿਆਣਾ ਦੇ ਸਰਕਾਰੀ ਕਾਲਜ ਪੁੱਜੇ ਗੁਰਪ੍ਰੀਤ ਕੌਰ ਮਾਨ, 'ਮੇਲਾ ਧੀਆਂ ਦਾ' ਪ੍ਰੋਗਰਾਮ 'ਚ ਵਿਦਿਆਰਥਣਾਂ ਨਾਲ ਪਾਈਆਂ ਬੋਲੀਆਂ
ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕਾਲਜ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਰਹੇ ਹਨ ਤੇ ਹੁਣ ਇਹ ਕਾਲਜ ਉਨ੍ਹਾਂ ਨੂੰ ਆਪਣੇ ਕਾਲਜ ਵਰਗਾ ਹੀ ਲੱਗਦਾ ਹੈ। ਇੱਥੋਂ ਦੀਆਂ ਵਿਦਿਆਰਥਣਾਂ, ਅਧਿਆਪਕਾਂ ਤੇ ਸਟਾਫ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਓ ਬਣ ਗਿਆ ਹੈ।
Publish Date: Sat, 03 Oct 2026 01:24 PM (IST)
Updated Date: Sat, 03 Oct 2026 01:36 PM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸ਼ਨੀਵਾਰ ਨੂੰ ਗਵਰਨਮੈਂਟ ਕਾਲਜ ਫਾਰ ਵੁਮੈਨ (GCW) 'ਚ ‘ਮੇਲਾ ਧੀਆਂ ਦਾ’ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ। ਕਾਲਜ ਪਹੁੰਚਦੇ ਹੀ ਉਹ ਸਿੱਧਾ ਵਿਦਿਆਰਥਣਾਂ ਦੇ ਵਿਚਕਾਰ ਪੁੱਜੇ ਤੇ ਉਨ੍ਹਾਂ ਨਾਲ ਬੋਲੀਆਂ ਪਾਈਆਂ। ਇਸ ਤੋਂ ਬਾਅਦ ਪੰਜਾਬੀ ਸੱਭਿਆਚਾਰ ਅਨੁਸਾਰ ਫੁਲਕਾਰੀ ਦੀ ਛਾਵੇਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਗੁਰਪ੍ਰੀਤ ਕੌਰ ਮਾਨ ਨੂੰ ਆਪਣੇ ਵਿਚਕਾਰ ਦੇਖ ਕੇ ਵਿਦਿਆਰਥਣਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਦਿਆਰਥਣਾਂ ਨੇ ਉਨ੍ਹਾਂ ਨਾਲ ਸੈਲਫੀ ਵੀ ਲਈ ਤੇ ਇਸ ਪਲ ਨੂੰ ਯਾਦਗਾਰ ਬਣਾਇਆ।
ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕਾਲਜ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਰਹੇ ਹਨ ਤੇ ਹੁਣ ਇਹ ਕਾਲਜ ਉਨ੍ਹਾਂ ਨੂੰ ਆਪਣੇ ਕਾਲਜ ਵਰਗਾ ਹੀ ਲੱਗਦਾ ਹੈ। ਇੱਥੋਂ ਦੀਆਂ ਵਿਦਿਆਰਥਣਾਂ, ਅਧਿਆਪਕਾਂ ਤੇ ਸਟਾਫ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਓ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਿੰਸੀਪਲ ਹਰ ਸਾਲ ਮਿਹਨਤ ਨਾਲ ਪ੍ਰੋਗਰਾਮ ਕਰਵਾਉਂਦੇ ਹਨ ਤੇ ਉਨ੍ਹਾਂ ਨੂੰ ਵੀ ਨਿਯਮਿਤ ਰੂਪ 'ਚ ਸੱਦਾ ਦਿੰਦੇ ਹਨ।